ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿਹਾੜ ਵਿੱਚ ਕੇਜਰੀਵਾਲ ਦੀ ਪਹਿਲੀ ਰਾਤ ਬੇਚੈਨੀ ਭਰੀ ਰਹੀ

07:54 AM Apr 03, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਜੇਲ੍ਹ ਨੰਬਰ ਦੋ ਵਿੱਚ ਆਪਣੀ 14X8 ਫੁੱਟ ਦੀ ਕੋਠੜੀ ਵਿੱਚ ਪਹਿਲੀ ਰਾਤ ਬੇਚੈਨੀ ਨਾਲ ਬਿਤਾਈ ਅਤੇ ਕੁਝ ਦੇਰ ਲਈ ਹੀ ਸੌਣ ਵਿੱਚ ਕਾਮਯਾਬ ਰਹੇ। ਦੱਸਿਆ ਗਿਆ ਹੈ ਕਿ ਸ਼ਾਮ ਨੂੰ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਮਿਲਣ ਦੀ ਸੰਭਾਵਨਾ ਹੈ। ਕੇਜਰੀਵਾਲ ਭਾਰਤ ਦੇ ਪਹਿਲੇ ਮੌਜੂਦਾ ਮੁੱਖ ਮੰਤਰੀ ਹਨ ਜੋ ਏਸ਼ੀਆ ਦੀ ਸਭ ਤੋਂ ਵੱਡੀ ਜੇਲ੍ਹ ਵਿੱਚ ਬੰਦ ਹਨ। ਦਿੱਲੀ ਦੇ ਮੁੱਖ ਮੰਤਰੀ ਨੂੰ ਈਡੀ ਨੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਤੇ 15 ਅਪਰੈਲ ਤੱਕ ਤਿਹਾੜ ਜੇਲ੍ਹ ਵਿੱਚ ਰਹਿਣਗੇ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕੇਜਰੀਵਾਲ ਦਾ ਸ਼ੂਗਰ ਲੈਵਲ ਅਜੇ ਵੀ ਘੱਟ ਸੀ ਅਤੇ ਉਹ ਤਿਹਾੜ ਜੇਲ੍ਹ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਦੁਪਹਿਰ ਅਤੇ ਰਾਤ ਦੇ ਖਾਣੇ ’ਚ ਘਰ ਦਾ ਪਕਾਇਆ ਭੋਜਨ ਖਾਣ ਦੀ ਇਜਾਜ਼ਤ ਹੈ ਅਤੇ ਇਹ ਰੋਜ਼ਾਨਾ ਪਰੋਸਿਆ ਜਾਵੇਗਾ ਜਦੋਂ ਤੱਕ ਉਨ੍ਹਾਂ ਦਾ ਸ਼ੂਗਰ ਪੱਧਰ ਸਹੀ ਨਹੀਂ ਹੋ ਜਾਂਦਾ। ਅੱਜ ਸਵੇਰੇ ਕੇਜਰੀਵਾਲ ਨੇ ਆਪਣੀ ਕੋਠੜੀ ਵਿੱਚ ਧਿਆਨ ਲਗਾਇਆ ਅਤੇ ਉਨ੍ਹਾਂ ਨੂੰ ਚਾਹ ਤੇ ਦੋ ਬਿਸਕੁਟ ਪਰੋਸੇ ਗਏ। ਮੁੱਖ ਮੰਤਰੀ ਨੇ ਰਾਮਾਇਣ, ਮਹਾਭਾਰਤ ਅਤੇ ‘ਹਾਓ ਪ੍ਰਾਈਮ ਮਿਨਿਸਟਰਜ਼ ਡਿਸਾਈਡ’ ਸਮੇਤ ਕੁਝ ਕਿਤਾਬਾਂ ਦੀ ਮੰਗ ਕੀਤੀ ਹੈ। ਉਨ੍ਹਾਂ ਨੂੰ ਇੱਕ ਧਾਰਮਿਕ ਲਾਕੇਟ ਦੀ ਵੀ ਇਜਾਜ਼ਤ ਦਿੱਤੀ ਗਈ ਹੈ ਜੋ ਉਹ ਪਹਿਨਦੇ ਹਨ।
ਕੇਜਰੀਵਾਲ ਨੂੰ ਲੰਘੀ ਸ਼ਾਮ 4 ਵਜੇ ਤਿਹਾੜ ਜੇਲ੍ਹ ਲਿਆਂਦਾ ਗਿਆ। ਜੇਲ੍ਹ ਅਧਿਕਾਰੀਆਂ ਮੁਤਾਬਕ ਮੁੱਖ ਮੰਤਰੀ ਨੂੰ ਦੁਪਹਿਰ ਵੇਲੇ ਚਾਹ ਪਿਲਾਈ ਗਈ ਅਤੇ ਰਾਤ ਦੇ ਖਾਣੇ ਵਿੱਚ ਘਰ ਦਾ ਬਣਿਆ ਭੋਜਨ ਪਰੋਸਿਆ ਗਿਆ। ਉਨ੍ਹਾਂ ਨੂੰ ਇੱਕ ਗੱਦਾ, ਕੰਬਲ ਅਤੇ ਦੋ ਸਿਰਹਾਣੇ ਵੀ ਦਿੱਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਉਸ ਸਮੇਂ ਉਨ੍ਹਾਂ ਦਾ ਸ਼ੂਗਰ ਲੈਵਲ 50 ਤੋਂ ਹੇਠਾਂ ਸੀ ਅਤੇ ਡਾਕਟਰਾਂ ਦੀ ਸਲਾਹ ’ਤੇ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਗਈਆਂ।

Advertisement

Advertisement
Advertisement