ਕੇਜਰੀਵਾਲ ਦੀ ਤਬੀਅਤ ਠੀਕ ਨਹੀਂ, ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹੈ: ਸੁਨੀਤਾ
08:53 AM Mar 29, 2024 IST
Advertisement
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਮੁੱਖ ਮੰਤਰੀ ਦੀ ਤਬੀਅਤ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ‘‘ਬਹੁਤ ਜ਼ਿਆਦਾ ਪ੍ਰੇਸ਼ਾਨ’’ ਕੀਤਾ ਜਾ ਰਿਹਾ ਹੈ। ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ’ਚ ਲੰਘੇ ਦਿਨੀ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 1 ਅਪਰੈਲ ਤੱਕ ਈਡੀ ਦੀ ਹਿਰਾਸਤ ’ਚ ਹਨ। ਕੇਜਰੀਵਾਲ ਦੇ ਕੇਸ ਦੀ ਸੁਣਵਾਈ ਦੌਰਾਨ ਸੁਨੀਤਾ ਵੀ ਅਦਾਲਤ ’ਚ ਮੌਜੂਦ ਸੀ। ਸੁਨੀਤਾ ਕੇਜਰੀਵਾਲ ਨੇ ਪੱਤਰਕਾਰ ਨੂੰ ਕਿਹਾ, ‘‘ਉਨ੍ਹਾਂ (ਅਰਵਿੰਦ ਕੇਜਰੀਵਾਲ) ਦੀ ਤਬੀਅਤ ਠੀਕ ਨਹੀਂ ਹੈ। ਉਨ੍ਹਾਂ ਦਾ ਸ਼ੂਗਰ ਲੈਵਲ ਵਧ-ਘਟ ਰਿਹਾ ਹੈ। ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਜ਼ੁਲਮ ਨਹੀਂ ਚੱਲੇਗਾ... ਜਨਤਾ ਜਵਾਬ ਦੇਵੇਗੀ।’’ -ਪੀਟੀਆਈ
Advertisement
Advertisement
Advertisement