For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਆਜ਼ਾਦ ਚੋਣ ਲੜਨ ਦਾ ਐਲਾਨ

07:38 AM May 09, 2024 IST
ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਆਜ਼ਾਦ ਚੋਣ ਲੜਨ ਦਾ ਐਲਾਨ
Advertisement

ਪੱਤਰ ਪ੍ਰੇਰਕ
ਮਾਨਸਾ, 8 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਮਾਨਸਾ ਦੀ ਰਹਿਣ ਵਾਲੀ ਸਿੱਪੀ ਸ਼ਰਮਾ 646 ਪੀਟੀਆਈ ਯੂਨੀਅਨ ਦੀ ਆਗੂ ਵਜੋਂ ਲਗਾਤਾਰ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਹੁਣ ਬਦਲਾਅ ਵਾਲੀ ਸਰਕਾਰ ਵਲੋਂ ਵਾਅਦੇ ਪੂਰੇ ਨਾ ਕੀਤੇ ਜਾਣ ਦੇ ਰੋਸ ਵਜੋਂ ਉਸ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਫੀ ਸਮਾਂ ਪਹਿਲਾਂ ਸਿੱਪੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈ ਸੀ ਤੇ ਪਿਛਲੀ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਸੀ। ਇਸ ਦੌਰਾਨ ਕੇਜਰੀਵਾਲ ਨੇ ਸਿੱਪੀ ਨੂੰ ਆਪਣੀ ਮੂੰਹ ਬੋਲੀ ਭੈਣ ਬਣਾਇਆ ਸੀ। ਉਨ੍ਹਾਂ ਪੰਜਾਬ ’ਚ ‘ਆਪ’ ਦੀ ਸਰਕਾਰ ਆਉਣ ’ਤੇ ਉਨ੍ਹਾਂ ਦੇ ਦਿਨ ਬਦਲਣ ਦੀ ਗੱਲ ਕੀਤੀ ਸੀ ਪਰ ‘ਆਪ’ ਸਰਕਾਰ ਨੇ ਕੁਝ ਨਾ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×