For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਨੂੰ ਸਲਾਖਾਂ ਪਿੱਛੇ ਡੱਕ ਕੇ ਆਵਾਜ਼ ਨਹੀਂ ਦਬਾਈ ਜਾ ਸਕਦੀ: ਧਾਲੀਵਾਲ

08:49 AM Apr 02, 2024 IST
ਕੇਜਰੀਵਾਲ ਨੂੰ ਸਲਾਖਾਂ ਪਿੱਛੇ ਡੱਕ ਕੇ ਆਵਾਜ਼ ਨਹੀਂ ਦਬਾਈ ਜਾ ਸਕਦੀ  ਧਾਲੀਵਾਲ
ਪਿੰਡ ਮੱਖਣਵਿੰਡੀ ਵਿੱਚ ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚੇ ਕੁਲਦੀਪ ਸਿੰਘ ਧਾਲੀਵਾਲ।
Advertisement

ਰਾਜਨ ਮਾਨ
ਮਜੀਠਾ, 1 ਅਪਰੈਲ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਡੱਕ ਕੇ ਉਨ੍ਹਾਂ ਦੀ ਹੱਕ ਸੱਚ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਕਿਹਾ ਭਾਜਪਾ ਕੋਲ ਨਾ ਤਾਂ ਵਿਜ਼ਨ ਹੈ ਅਤੇ ਨਾ ਹੀ ਵਿਕਾਸ ਲਈ ਰੋਡ ਮੈਪ ਹੈ।
­ ਉਨ੍ਹਾਂ ਦਾ ਇੱਕੋ ਇੱਕ ਏਜੰਡਾ ਕਾਰਪੋਰੇਟ ਘਰਾਣਿਆਂ ਰਾਹੀਂ ਲੋਕਾਂ ਦੀ ਲੁੱਟ ਕਰਵਾਉਣਾ ਹੈ। ਸ੍ਰੀ ਧਾਲੀਵਾਲ ਅੱਜ ਪਿੰਡ ਮੱਖਣਵਿੰਡ ਵਿੱਚ ਸੱਚਖੰਡਵਾਸੀ ਬਾਬਾ ਅਜੈਬ ਸਿੰਘ ਦੇ ਅੰਤਿਮ ਅਰਦਾਸ ਲਈ ਕਰਵਾਏ ਸਮਾਗਮ ’ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਉਪਰੰਤ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਇਕੋ-ਇੱਕ ਮਨੋਰਥ ਹੈ, ਦੇਸ਼ ਨੂੰ ਬਰਬਾਦ ਕਰਨਾ। ਉਨ੍ਹਾਂ ਕਿਹਾ ਕਿ ਭਾਜਪਾ ਪਿਛਲੇ ਦਸ ਸਾਲਾਂ ਤੋਂ ਸੱਤਾ ਤੇ ਕਾਬਜ਼ ਹੈ ਅਤੇ ਇਸ ਨੇ ਦੇਸ਼ ਦਾ ਵਿਕਾਸ ਕਰਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਦਾ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਡਰਾਬੇ ਦੇ ਰਹੀ ਹੈ। ਦੇਸ਼ ਦੇ ਲੋਕ ਭਾਜਪਾ ਦੇ ਦੇਸ਼ ਵਿਰੋਧੀ ਚਿਹਰੇ ਨੂੰ ਵੇਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ ਵਿੱਚ ਇੰਨਾ ਮਾੜਾ ਹਾਲ ਹੈ ਕਿ ਇਸ ਨੂੰ ਲੋਕ ਸਭਾ ਚੋਣਾਂ ਵਿੱਚ ਖੜ੍ਹੇ ਕਰਨ ਲਈ ਉਮੀਦਵਾਰ ਨਹੀਂ ਲੱਭ ਰਹੇ ਅਤੇ ਜਿਹੜੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ ਉਨ੍ਹਾਂ ਵਿੱਚੋਂ ਪੰਜ ਦੂਸਰੀਆਂ ਪਾਰਟੀਆਂ ਵਿੱਚੋਂ ਆਏ ਜਾਂ ਬਾਹਰੋਂ ਲਿਆਂਦੇ ਗਏ ਹਨ। ਧਾਲੀਵਾਲ ਨੇ ਕਿਹਾ ਕਿ ਭਾਜਪਾ ਨੂੰ ਪਿੰਡਾਂ ਵਿੱਚ ਇਹਨਾਂ ਦਾ ਝੋਲਾ ਫੜਨ ਵਾਲਾ ਨਹੀਂ ਲੱਭਣਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਖਾਸ ਕਰ ਕੇ ਇਸ ਗੁਰੂ ਨਗਰੀ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਪਵਿੱਤਰ ਸ਼ਹਿਰ ਲਈ ਪਾਰਲੀਮੈਂਟ ਵਿੱਚ ਜਾ ਕੇ ਹੱਕਾਂ ਦੀ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਸ਼ਹਿਰ ਲਈ ਕੇਂਦਰ ਤੋਂ ਸਪੈਸ਼ਲ ਪੈਕੇਜ ਦੀ ਮੰਗ ਕਰਾਂਗਾ ਅਤੇ ਅੰਮ੍ਰਿਤਸਰ ਵਿੱਚ ਅਜਿਹੀ ਵਿਵਸਥਾ ਤਿਆਰ ਕਰਾਂਗੇ ਕਿ ਕੋਈ ਵੀ ਬੇਰੁਜ਼ਗਾਰ ਨਾ ਰਹੇ। ਇਸ ਮੌਕੇ ਉਨ੍ਹਾਂ ਨਾਲ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ, ਹਲਕਾ ਇੰਚਾਰਜ ਮਜੀਠਾ ਜਗਵਿੰਦਰਪਾਲ ਸਿੰਘ ਜੱਗਾ ਅਤੇ ਰਾਜਾਸਾਂਸੀ ਤੋਂ ਸੀਨੀਅਰ ਆਗੂ ਗੁਰਸ਼ਰਨ ਸਿੰਘ ਛੀਨਾ ਸਨ।

Advertisement

Advertisement
Author Image

Advertisement
Advertisement
×