ਕੀਨੀਆ: ਅਡਾਨੀ ਗਰੁੱਪ ਖ਼ਿਲਾਫ਼ ਰੋਸ ਪ੍ਰਦਰਸ਼ਨ ਕਾਰਨ ਹਵਾਈ ਉਡਾਣਾਂ ਪ੍ਰਭਾਵਿਤ
10:18 PM Sep 11, 2024 IST
ਨੈਰੋਬੀ, 11 ਸਤੰਬਰ
ਕੀਨੀਆ ਸਰਕਾਰ ਅਤੇ ਭਾਰਤ ਦੇ ਉਦਯੋਗਪਤੀ ਗੌਤਮ ਅਡਾਨੀ ਦੀ ਅਗਵਾਈ ਵਾਲੇ ਅਡਾਨੀ ਗਰੁੱਪ ਦਰਮਿਆਨ ਹੋਏ ਸਮਝੌਤੇ ਦੇ ਵਿਰੋਧ ਵਿੱਚ ਅੱਜ ਦੇਸ਼ ਦੇ ਮੁੱਖ ਹਵਾਈ ਅੱਡੇ ’ਤੇ ਸੈਂਕੜੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਜਿਸ ਕਾਰਨ ਉਡਾਣਾਂ ਪ੍ਰਭਾਵਿਤ ਹੋਈਆਂ ਅਤੇ ਸੈਂਕੜੇ ਯਾਤਰੀ ਹਵਾਈ ਅੱਡੇ ’ਤੇ ਫਸੇ ਰਹੇ। ਸਰਕਾਰ ਨੇ ਕਿਹਾ ਕਿ ਅਡਾਨੀ ਗਰੁੱਪ ਨਾਲ ਉਸਾਰੀ ਅਤੇ ਸੰਚਾਲਨ ਸਮਝੌਤੇ ਤਹਿਤ ਜੋਮੋ ਕੀਨੀਅੱਟਾ ਕੌਮਾਂਤਰੀ ਹਵਾਈ ਅੱਡੇ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਇੱਕ ਹੋਰ ਰਨਵੇਅ ਤੇ ਟਰਮੀਨਲ ਬਣਾਏ ਜਾਣਗੇ। ਇਸ ਸਮਝੌਤੇ ਤਹਿਤ ਅਡਾਨੀ ਗਰੁੱਪ ਵੱਲੋਂ 30 ਸਾਲਾਂ ਤੱਕ ਹਵਾਈ ਅੱਡੇ ਦਾ ਸੰਚਾਲਨ ਕੀਤਾ ਜਾਵੇਗਾ। ‘ਕੀਨੀਆ ਏਅਰਪੋਰਟ ਵਰਕਰਜ਼ ਯੂਨੀਅਨ’ ਨੇ ਹੜਤਾਲ ਦਾ ਐਲਾਨ ਕਰਦਿਆਂ ਦੋਸ਼ ਲਾਇਆ ਕਿ ਇਸ ਸਮਝੌਤੇ ਨਾਲ ਲੋਕਾਂ ਦੇ ਰੁਜ਼ਗਾਰ ਖੁੱਸ ਜਾਣਗੇ।
Advertisement
Advertisement