ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੀਨੀਆ ਹਾਈ ਕਮਿਸ਼ਨ ਦੇਸ਼ ਦੇ ਵਿਦਿਆਰਥੀਆਂ ਨਾਲ ਰੂਬਰੂ

07:55 AM Sep 19, 2024 IST

ਅੰਮ੍ਰਿਤਸਰ: ਕੀਨੀਆ ਹਾਈ ਕਮਿਸ਼ਨ ਤੋਂ ਮਿਸ ਐਸਤਰ ਕਰੀਮਾ ਮੁਟੂਆ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰੀਨਿਓਰਸ਼ਿਪ ਐਂਡ ਇਨੋਵੇਸ਼ਨ ਵਿਖੇ ਕੀਨੀਆ ਦੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਵਿਦਿਆਰਥੀ ਸੈੱਲ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕੀਨੀਆ ਦੇ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਦੇ ਅਕਾਦਮਿਕ ਤਜ਼ਰਬਿਆਂ ਬਾਰੇ ਜਾਣਕਾਰੀ ਲਈ। ਮਿਸ ਮੁਟੂਆ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨਾਲ ਮੁਲਾਕਾਤ ਕਰਦਿਆਂ ਯੂਨੀਵਰਸਿਟੀ ਦੇ ਅਫਰੀਕੀ ਦੇਸ਼ਾਂ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਅੰਤਰਰਾਸ਼ਟਰੀ ਸਬੰਧਾਂ ਵਿਚ ਹੋਰ ਅੱਗੇ ਵਧਣ ਬਾਰੇ ਚਰਚਾ ਕੀਤੀ। -ਪੱਤਰ ਪ੍ਰੇਰਕ

Advertisement

Advertisement