ਕੇਰਲ: ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ; ਲਗਪਗ 200 ਜਣੇ ਲਾਪਤਾ
11:42 AM Aug 01, 2024 IST
Advertisement
ਵਾਇਨਾਡ, 1 ਅਗਸਤ
Advertisement
ਵਾਇਨਾਡ ਵਿਚ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਦੀ ਸੰਖਿਆ 190 ਹੋ ਗਈ ਹੈ। ਇਸ ਤੋਂ ਇਲਾਵਾ ਲਗਪਗ 200 ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ, ਜਿਸ ਕਾਰਨ ਮ੍ਰਿਤਕਾਂ ਦੇ ਅੰਕੜਾ ਵਧ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਲਬੇ ਵਿੱਚੋ 92 ਵਿਅਕਤੀਆਂ ਦੇ ਅੰਗ ਮਿਲੇ ਹਨ। ਢਿੱਗਾਂ ਡਿੱਗਣ ਕਾਰਨ ਵਾਪਰੀਆਂ ਘਟਨਾਵਾਂ ’ਚ 225 ਤੋਂ ਵੱਧ ਜਣੇ ਜ਼ਖਮੀ ਵੀ ਹੋਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 234 ਵਿਅਕਤੀਆਂ ਨੂੰ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ 92 ਦਾ ਇਲਾਜ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਵਿਚ 27 ਬੱਚੇ ਅਤੇ 76 ਮਹਿਲਾਵਾਂ ਸ਼ਾਮਲ ਹਨ ਅਤੇ ਜਿਨ੍ਹਾਂ ਵਿਚੋਂ ਹੁਣ ਤੱਕ 100 ਮ੍ਰਿਤਕਾਂ ਦੀ ਸ਼ਨਾਖਤ ਹੋ ਚੁੱਕੀ ਹੈ। ਢਿੱਗਾਂ ਡਿੱਗਣ ਕਾਰਨ ਵਾਇਨਡ ਵਿਚ ਹਾਲੇ ਵੀ ਵੱਡੀ ਗਿਣਤੀ ਵਿਚ ਲੋਕ ਲਾਪਤਾ ਦੱਸੇ ਜਾ ਰਹੇ ਹਨ ਜਿਨ੍ਹਾਂ ਦੀ ਭਾਲ ਲਈ ਮਲਬੇ ਹੇਠਾਂ ਦਬੇ ਘਰਾਂ ਵਿਚ ਤਲਾਸ਼ ਜਾਰੀ ਹੈ। -ਪੀਟੀਆਈ
Advertisement
Advertisement