ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਰਲ ਪੁਲੀਸ ਨੇ ਧੋਖਾਧੜੀ ਮਾਮਲੇ ’ਚ ਸਾਬਕਾ ਕ੍ਰਿਕਟਰ ਸ੍ਰੀਸੰਤ ਖ਼ਿਲਾਫ਼ ਕੇਸ ਦਰਜ ਕੀਤਾ

02:59 PM Nov 23, 2023 IST

ਕੰਨੂਰ (ਕੇਰਲ), 23 ਨਵੰਬਰ
ਪੁਲੀਸ ਨੇ ਇਸ ਉੱਤਰੀ ਕੇਰਲ ਜ਼ਿਲ੍ਹੇ ਵਿੱਚ ਧੋਖਾਧੜੀ ਦੇ ਮਾਮਲੇ ’ਚ ਸਾਬਕਾ ਕ੍ਰਿਕਟਰ ਐੱਸ. ਸ੍ਰੀਸੰਤ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਰਾਜੀਵ ਕੁਮਾਰ ਅਤੇ ਵੈਂਕਟੇਸ਼ ਕਿਨੀ ਨੇ ਕਰਨਾਟਕ ਦੇ ਕੋਲੂਰ ਵਿਖੇ ਸ੍ਰੀਸੰਤ ਦੀ ਭਾਈਵਾਲੀ ਵਾਲੀ ਸਪੋਰਟਸ ਅਕੈਡਮੀ ਬਣਾਉਣ ਦਾ ਝਾਂਸਾ ਦੇ ਕੇ ਵੱਖ-ਵੱਖ ਤਰੀਕਾਂ 'ਤੇ 18.70 ਲੱਖ ਰੁਪਏ ਲੈ ਲਏ। ਆਪਣੀ ਸ਼ਿਕਾਇਤ ਵਿੱਚ ਸਰੇਸ਼ ਗੋਪਾਲਨ ਨੇ ਕਿਹਾ ਕਿ ਉਸ ਨੇ ਅਕੈਡਮੀ ਵਿੱਚ ਹਿੱਸੇਦਾਰ ਬਣਨ ਦਾ ਮੌਕਾ ਮਿਲਣ ਦੇ ਮੱਦੇਨਜ਼ਰ ਪੈਸੇ ਦਾ ਨਿਵੇਸ਼ ਕੀਤਾ। ਸ੍ਰੀਸੰਤ ਅਤੇ ਦੋ ਹੋਰਾਂ 'ਤੇ ਆਈਪੀਸੀ ਦੀ ਧਾਰਾ 420 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸ੍ਰੀਸੰਤ ਨੂੰ ਮਾਮਲੇ ਵਿੱਚ ਤੀਜੇ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।

Advertisement

Advertisement