ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਰਲ: ਮੰਦਰ ਵਿੱਚੋਂ ਸੋਨਾ ਚੋਰੀ ਕਰਨ ਦੇ ਦੋਸ਼ ਹੇਠ ਪੁਜਾਰੀ ਗ੍ਰਿਫ਼ਤਾਰ

07:22 AM Oct 07, 2024 IST

ਥਿਰੂਵਨੰਤਪੁਰਮ: ਕੇਰਲ ਦੀ ਰਾਜਧਾਨੀ ਵਿੱਚ ਮਨਾਕੌਡ ਸਥਿਤ ਇਕ ਮੰਦਰ ਵਿੱਚੋਂ ਕਥਿਤ ਤੌਰ ’ਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਇਕ ਪੁਜਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਮੁੱਥੂਮਾਰੀ ਅੰਮਨ ਮੰਦਰ ਵਿੱਚ ਪੁਜਾਰੀ ਵਜੋਂ ਸੇਵਾ ਨਿਭਾਉਂਦੇ ਅਰੁਣ (33) ’ਤੇ ਮੰਦਰ ਵਿੱਚੋਂ ਤਿੰਨ ਤੋਲੇ ਸੋਨਾ ਚੋਰੀ ਕਰਨ ਦਾ ਦੋਸ਼ ਹੈ। ਪੁਲੀਸ ਨੇ ਦੱਸਿਆ ਕਿ ਪੁੱਛ-ਪੜਤਾਲ ਦੌਰਾਨ ਪੁਜਾਰੀ ਨੇ ਸੋਨਾ ਚੋਰੀ ਕਰਨ ਦੀ ਗੱਲ ਕਬੂਲ ਕਰਨ ਦੇ ਨਾਲ ਹੀ ਇਹ ਵੀ ਸਵੀਕਾਰ ਕੀਤਾ ਕਿ ਉਸ ਨੇ ਸੋਨਾ ਗਹਿਣੇ ਰੱਖ ਕੇ ਪੈਸੇ ਲਏ ਸਨ। -ਪੀਟੀਆਈ

Advertisement

Advertisement