Keriwal replied: ਭਾਜਪਾ ਕੋਲ ਮੁੱਖ ਮੰਤਰੀ ਅਹੁਦੇ ਲਈ ਚਿਹਰੇ ਤੇ ਸਾਰਥਕ ਏਜੰਡਿਆਂ ਦੀ ਘਾਟ ਹੋਣ ਦਾ ਦਾਅਵਾ: ਕੇਜਰੀਵਾਲ
10:46 PM Dec 23, 2024 IST
Advertisement
ਨਵੀਂ ਦਿੱਲੀ, 23 ਦਸੰਬਰ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਵੱਲੋਂ ਅੱਜ ਉਨ੍ਹਾਂ ਖ਼ਿਲਾਫ਼ ‘ਦੋਸ਼ ਪੱਤਰ’ ਜਾਰੀ ਕੀਤੇ ਜਾਣ ਤੋਂ ਬਾਅਦ ਮੋੜਵਾਂ ਹਮਲਾ ਕਰਦੇ ਹੋਏ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਭਾਜਪਾ ਕੋਲ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਚਿਹਰੇ ਤੇ ਕਿਸੇ ਸਾਰਥਕ ਏਜੰਡੇ ਦੀ ਘਾਟ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਇਕਮਾਤਰ ਰਣਨੀਤੀ ਕੇਜਰੀਵਾਲ ਨੂੰ ਗਾਲ੍ਹਾਂ ਕੱਢਣਾ ਹੈ। ਉਨ੍ਹਾਂ ਕਿਹਾ, ‘‘ਆਪ’ ਸਰਕਾਰ ਨੇ ਮੁਫ਼ਤ ਬਿਜਲੀ, ਪਾਣੀ, ਔਰਤਾਂ ਲਈ ਬੱਸ ਸਫ਼ਰ ਅਤੇ ਬਿਹਤਰ ਸੜਕਾਂ ਵਰਗੇ ਪ੍ਰਮੁੱਖ ਵਾਅਦੇ ਪੂਰੇ ਕੀਤੇ ਹਨ ਜਦਕਿ ਭਾਜਪਾ ਦੀ ਕੇਂਦਰ ਸਰਕਾਰ ਅਧੀਨ ਦਿੱਲੀ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਗਈ ਹੈ ਅਤੇ ਗੈਂਗਸਟਰ ਸ਼ਰੇਆਮ ਘੁੰਮ ਰਹੇ ਹਨ।’’ -ਪੀਟੀਆਈ
Advertisement
Advertisement
Advertisement