For the best experience, open
https://m.punjabitribuneonline.com
on your mobile browser.
Advertisement

ਖਡੂਰ ਸਾਹਿਬ: ਆਜ਼ਾਦ ਉਮੀਦਵਾਰ ਵੱਲੋਂ ਅੰਮ੍ਰਿਤਪਾਲ ਦੇ ਹੱਕ ’ਚ ਬੈਠਣ ਦਾ ਐਲਾਨ

08:51 AM May 26, 2024 IST
ਖਡੂਰ ਸਾਹਿਬ  ਆਜ਼ਾਦ ਉਮੀਦਵਾਰ ਵੱਲੋਂ ਅੰਮ੍ਰਿਤਪਾਲ ਦੇ ਹੱਕ ’ਚ ਬੈਠਣ ਦਾ ਐਲਾਨ
Advertisement

ਗੁਰਬਖਸ਼ਪੁਰੀ
ਤਰਨ ਤਾਰਨ, 25 ਮਈ
ਇੱਥੇ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਜਸਵੰਤ ਸਿੰਘ ਸੋਹਲ ਨੇ ਆਜ਼ਾਦ ਉਮੀਦਵਾਰ ਵਜੋਂ ਚੋੋਣ ਲੜ ਰਹੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਬੈਠਣ ਦਾ ਐਲਾਨ ਕੀਤਾ ਹੈ| ਇਸ ਸਬੰਧੀ ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੀ ਹਾਜ਼ਰੀ ਵਿੱਚ ਸੰਬੋਧਨ ਕਰਦਿਆਂ ਜਸਵੰਤ ਸਿੰਘ ਸੋਹਲ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਤੋਂ ਪ੍ਰਭਾਵਿਤ ਹੋ ਕੇ ਸਮਰਥਨ ਦੇਣ ਲਈ ਸਹਿਮਤ ਹੋਇਆ ਹੈ| ਇਸ ਮੌਕੇ ਦਲਜੀਤ ਸਿੰਘ ਜਵੰਦਾ, ਸਿਕੰਦਰ ਸਿੰਘ ਵਰਾਣਾ ਸਣੇ ਹੋਰਨਾਂ ਨੇ ਜਸਵੰਤ ਸਿੰਘ ਸੋਹਲ ਦੇ ਕਦਮ ਦੀ ਸ਼ਲਾਘਾ ਕੀਤੀ| ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਜਸਵੰਤ ਸਿੰਘ ਅਤੇ ਹੋਰਨਾਂ ਨੂੰ ਲੋਕਾਂ ਦੇ ਘਰਾਂ ਤੱਕ ਜਾ ਕੇ ਅੰਮ੍ਰਿਤਪਾਲ ਸਿੰਘ ਲਈ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਅਮਨ ਸ਼ਾਂਤੀ ਨਾਲ ਲੋਕਾਂ ਤੋਂ ਵੋਟਾਂ ਮੰਗਣ ਦੀ ਪ੍ਰੇਰਨਾ ਦਿੱਤੀ| ਮੁਕਾਬਲੇ ਵਿੱਚ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ, ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ, ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ, ਭਾਜਪਾ ਦੇ ਮਨਜੀਤ ਸਿੰਘ ਮੰਨਾ, ਬਸਪਾ ਦੇ ਸਤਨਾਮ ਸਿੰਘ, ਸੀਪੀਆਈ ਦੇ ਗੁਰਦਿਆਲ ਸਿੰਘ ਦਾ ਨਾਮ ਸ਼ਾਮਲ ਹੈ|

Advertisement

Advertisement
Author Image

sukhwinder singh

View all posts

Advertisement
Advertisement
×