For the best experience, open
https://m.punjabitribuneonline.com
on your mobile browser.
Advertisement

ਖਡੂਰ ਸਾਹਿਬ: ਆਰਐੱਮਪੀਆਈ ਵੱਲੋਂ ‘ਇੰਡੀਆ’ ਗੱਠਜੋੜ ਨੂੰ ਹਮਾਇਤ

08:40 AM May 06, 2024 IST
ਖਡੂਰ ਸਾਹਿਬ  ਆਰਐੱਮਪੀਆਈ ਵੱਲੋਂ ‘ਇੰਡੀਆ’ ਗੱਠਜੋੜ ਨੂੰ ਹਮਾਇਤ
ਆਰਐੱਮਪੀਆਈ ਦੇ ਇਕੱਠ ਨੂੰ ਸੰਬੋਧਨ ਕਰਦਾ ਹੋਇਆ ਚਮਨ ਲਾਲ ਦਰਾਜਕੇ।
Advertisement

ਗੁਰਬਖਸ਼ਪੁਰੀ
ਤਰਨ ਤਾਰਨ, 5 ਮਈ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਨੇ ਪਾਰਟੀ ਵਰਕਰਾਂ ਨੂੰ ਖਡੂਰ ਸਾਹਿਬ ਹਲਕੇ ਤੋਂ ‘ਇੰਡੀਆਂ’ ਗਠਜੋੜ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ। ਪਾਰਟੀ ਵਲੋਂ ਇਸ ਸਬੰਧੀ ਇਲਾਕੇ ਦੇ ਪਿੰਡ ਰਸੂਲਪੁਰ ਚੀਮਾ ਵਿੱਚ ਅੱਜ ਕੀਤੀ ਇਕ ਮੀਟਿੰਗ ਵਿੱਚ ਸ਼ਾਮਲ ਪਾਰਟੀ ਵਰਕਰਾਂ ਨੂੰ ਇਸ ਸਬੰਧੀ ਅਪੀਲ ਕੀਤੀ। ਇਹ ਮੀਟਿਗ ਮਜ਼ਦੂਰ ਜਮਾਤ ਦੇ ਮਸੀਹਾ ਕਾਰਲ ਮਾਰਕਸ ਦੇ ਜਨਮ ਦਿਨ ਨੂੰ ਸਮਰਪਿਤ ਸੀ। ਮੀਟਿੰਗ ਵਿੱਚ ਇਲਾਕੇ ਦੇ ਪਿੰਡਾਂ ਦੇ ਲੋਕਾਂ ਦੇ ਇਕੱਠ ਨੂੰ ਪਾਰਟੀ ਦੇ ਜਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਨੇ ਸੰਬੋਧਨ ਕਰਦਿਆਂ ਕਾਰਲ ਮਾਰਕਸ ਦੇ ਜੀਵਨ ਅਤੇ ਉਸ ਵਲੋਂ ਦੁਨਿਆ ਦੇ ਮਿਹਤਕਸ਼ ਲੋਕਾਂ ਨੂੰ ਦਿੱਤੀ ਇਕ ਸਾਰਥਕ ਵਿਚਾਰਧਾਰਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੇਸ਼ ਵਿੱਚੋਂ ਕਾਰਪੋਰੇਟ ਘਰਾਣਿਆਂ ਨੂੰ ਭਜਾਉਣ ਲਈ ਬੀ ਜੀ ਪੀ ਨੂੰ ਹਰਾਉਣ ਦਾ ਹੋਕਾ ਦਿੱਤਾ ਅਤੇ ਖਡੂਰ ਸਾਹਿਬ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ ਨੂੰ ਵੋਟਾਂ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 19 ਮਈ ਦੀਪਕ ਧਵਨ ਸਣੇ ਹੋਰ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ।

Advertisement

Advertisement
Author Image

Advertisement
Advertisement
×