ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਲਵੀਰ ਗੋਲਡੀ ਨੂੰ ਮਨਾਉਣ ਪੁੱਜੇ ਖਹਿਰਾ ਅਤੇ ਵੜਿੰਗ

07:44 AM Apr 18, 2024 IST
ਧੂਰੀ ’ਚ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਦਲਵੀਰ ਸਿੰਘ ਗੋਲਡੀ।

ਹਰਦੀਪ ਸਿੰਘ ਸੋਢੀ
ਧੂਰੀ, 17 ਅਪਰੈਲ
ਕਾਂਗਰਸ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇਣ ’ਤੇ ਕੱਲ੍ਹ ਗੋਲਡੀ ਖੰਗੂੜਾ ਵੱਲੋਂ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਗਈ ਸੀ, ਜਿਸ ਤੋਂ ਬਾਅਦ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਉਮੀਦਵਾਰ ਸੁਖਪਾਲ ਸਿੰਘ ਖਹਿਰਾ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਆਦਿ ਨੇ ਧੂਰੀ ਪੁੱਜ ਕੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਦੀ ਨਾਰਾਜ਼ਗੀ ਦੂਰ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਤੇ ਉਨ੍ਹਾਂ ਦੀ ਪਤਨੀ ਸਿਮਰਨ ਖੰਗੂੜਾ ਨੇ ਸੁਖਪਾਲ ਸਿੰਘ ਖਹਿਰਾ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਐਲਾਨ ਕੀਤਾ।
ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਲਵੀਰ ਸਿੰਘ ਗੋਲਡੀ ਵਿੱਚ ਆਪਣਾ ਪੁੱਤਰ ਮਹਿਤਾਬ ਖਹਿਰਾ ਹੀ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜਜ਼ਬਾਤੀ ਲੋਕਾਂ ਦਾ ਸਫ਼ਰ ਹਮੇਸ਼ਾ ਲੰਬਾ ਹੁੰਦਾ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਉਸ ਦੇ ਖ਼ਿਲਾਫ਼ ਸਿਆਸੀ ਰੰਜਿਸ਼ ਤਹਿਤ 17 ਮੁਕੱਦਮੇ ਦਰਜ ਕੀਤੇ ਗਏ ਪਰ ਦੁਨੀਆਂ ਭਰ ਵਿੱਚ ਬੈਠੇ ਲੋਕਾਂ ਨੇ ਮੇਰੀ ਮਦਦ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕਦੇ ਆਪਣੀ ਚੋਣ ਖੁਦ ਨਹੀਂ ਲੜੀ ਅਤੇ ਉਨ੍ਹਾਂ ਦੀ ਕਮਾਈ ਉਨ੍ਹਾਂ ਦੇ ਲੋਕ ਹੀ ਹਨ। ਉਨ੍ਹਾਂ ਕਿਹਾ ਕਿ ਜੇਕਰ 2027 ਵਿੱਚ ਪੰਜਾਬ ’ਚ ਕਾਂਗਰਸ ਸਰਕਾਰ ਬਣੀ ਤਾਂ ਗੋਲਡੀ ਦੀ ਗੱਡੀ ’ਤੇ ਝੰਡੀ ਲਗਾ ਕੇ ਜਾਵਾਂਗੇ, ਭਾਵੇਂ ਮੇਰੀ ਗੱਡੀ ’ਤੇ ਲੱਗੇ ਚਾਹੇ ਨਾ ਲੱਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਕਦੇ ਸੰਗਰੂਰ ਲੋਕ ਸਭਾ ਹਲਕਾ ਦੀ ਟਿਕਟ ਨਹੀਂ ਮੰਗੀ ਪਰ ਪਾਰਟੀ ਨੇ ਇਥੇ ਉਨ੍ਹਾਂ ਦੀ ਜ਼ਿੰਮੇਵਾਰੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਮੇਰੀ ਲੜਾਈ ਦੋ ਸ਼ਕਤੀਆਂ ਭਾਜਪਾ ਅਤੇ ‘ਆਪ’ ਨਾਲ ਹੈ। ਉਨ੍ਹਾਂ ਨੂੰ ਵੀ ਈਡੀ ਨੇ ਗ੍ਰਿਫਤਾਰ ਕੀਤਾ ਸੀ ਕਿਉਂਕਿ ਕੇਂਦਰ ਸਰਕਾਰ ਲਗਾਤਾਰ ਵਿਰੋਧੀ ਧਿਰਾਂ ਨੂੰ ਖਤਮ ਕਰਨ ਦੇ ਰਾਹ ਤੁਰੀ ਹੋਈ ਹੈ। ਉਨ੍ਹਾਂ ਭਗਵੰਤ ਮਾਨ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਦੇ ਰਾਜ ਅੰਦਰ ਕਿਸਾਨਾਂ ਤੇ ਸਿੱਖੀ ਨੂੰ ਰੋਲਿਆ ਗਿਆ ਅਤੇ ਭਗਵੰਤ ਮਾਨ ਨੇ ਭਾਜਪਾ ਦੀ ਬੀ ਟੀਮ ਬਣ ਕੇ ਕਿਸਾਨੀ ਅੰਦੋਲਨ ਨੂੰ ਕੁਚਲਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕੇਂਦਰ ਤੇ ਪੰਜਾਬ ਸਰਕਾਰ ਨੂੰ ਕੋਸਿਆ। ਇਸ ਮੌਕੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਰਾਹੁਲਇੰਦਰ ਭੱਠਲ, ਜਸਵਿੰਦਰ ਸਿੰਘ ਧੀਮਾਨ ਆਦਿ ਹਾਜ਼ਰ ਸਨ।

Advertisement

Advertisement
Advertisement