ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਹਿਰਾ ਨੇ ਮੁੜ ਹਲਕੇ ’ਚ ਨਹੀਂ ਆਉਣਾ: ਮੀਤ ਹੇਅਰ

10:10 AM May 28, 2024 IST
ਸ਼ਹਿਣਾ ਦੇ ਬਾਜ਼ਾਰ ’ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੀਤ ਹੇਅਰ।

ਪ੍ਰਮੋਦ ਕੁਮਾਰ ਸਿੰਗਲਾ
ਸ਼ਹਿਣਾ, 27 ਮਈ
ਸੰਗਰੂਰ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਮੀਤ ਹੇਅਰ ਦੇ ਹੱਕ ਵਿੱਚ ਮੇਨ ਬਾਜ਼ਾਰ ਸ਼ਹਿਣਾ ਵਿੱਚ ਚੋਣ ਰੈਲੀ ਕੀਤੀ ਗਈ। ਰੈਲੀ ਨੂੰ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਅਤੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਸੰਬੋਧਨ ਕੀਤਾ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਉਹ ਇਸ ਹਲਕੇ ਦੇ ਹਨ ਅਤੇ ਹਲਕੇ ਦੇ ਲੋਕਾਂ ਨੂੰ ਪਿੰਡਾਂ ਵਿੱਚ ਨਿੱਜੀ ਤੌਰ ’ਤੇ ਜਾਣਦੇ ਹਨ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਚਰਨਜੀਤ ਸਿੰਘ ਚੰਨੀ, ਦਰਬਾਰਾ ਸਿੰਘ ਗੁਰੂ ਅਤੇ ਸਿਮਰਨਜੀਤ ਸਿੰਘ ਮਾਨ ਵਾਂਗ ਮੁੜ ਹਲਕੇ ਵਿੱਚ ਨਹੀਂ ਆਉਣਾ ਹੈ। ਸਿਮਰਨਜੀਤ ਸਿੰਘ ਮਾਨ ਨੇ ਭਗਤ ਸਿੰਘ ਵਰਗੇ ਦੇਸ਼ ਭਗਤਾਂ ਨੂੰ ਅਤਿਵਾਦੀ ਕਹਿ ਦਿੱਤਾ ਸੀ ਜਦੋਂਕਿ ਲੋਕਾਂ ਨੂੰ ਪਤਾ ਹੈ ਕਿ ਕਿਨ੍ਹਾਂ ਲੋਕਾਂ ਨੇ ਜਨਰਲ ਉਡਵਾਇਰ ਨੂੰ ਸਿਰੋਪਾ ਦਿੱਤਾ ਸੀ। ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਿਨਾਂ ਕਿਸੇ ਜਾਤੀ ਭੇਦ ਦੇ 600 ਯੂਨਿਟ ਬਿਜਲੀ ਮੁਆਫ਼ ਕੀਤੀ ਹੈ, ਦੋ ਸਾਲ ਦੇ ਕਾਰਜਕਾਲ ਦੌਰਾਨ 43 ਹਜ਼ਾਰ ਨੌਕਰੀਆਂ ਦਿੱਤੀਆਂ, 829 ਮੁਹੱਲਾ ਕਲੀਨਿਕ ਖੋਲ੍ਹੇ, 117 ਸਕੂਲ ਆਫ ਐਮੀਨੈਂਸ ਖੋਲ੍ਹੇ ਅਤੇ 16 ਟੌਲ ਪਲਾਜ਼ੇ ਬੰਦ ਕੀਤੇ।
ਉਨ੍ਹਾਂ ਇਹ ਵੀ ਕਿਹਾ ਕਿ ਜੇ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣ ਗਈ ਤਾਂ ਮੁੜ ਕਦੇ ਵੀ ਚੋਣਾਂ ਨਹੀਂ ਹੋਣਗੀਆਂ। ਵਿਧਾਇਕ ਨੇ ਕਿਹਾ ਕਿ ਮੋਦੀ ਤਾਨਾਸ਼ਾਹ ਬਣ ਕੇ ਬੈਠ ਜਾਵੇਗਾ ਅਤੇ ਸੰਵਿਧਾਨ ਬਦਲ ਦਿੱਤਾ ਜਾਵੇਗਾ।
ਇਸ ਮੌਕੇ ‘ਆਪ’ ਪਾਰਟੀ ਦੇ ਆਗੂ ਡਾ. ਅਨਿਲ ਕੁਮਾਰ, ਦੀਪੀ ਰਾਜਸਥਾਨੀ, ਸੀਨੀਅਰ ਆਗੂ ਸੁਨੀਲ ਸਿੰਗਲਾ ਭੋਲਾ, ਹਰਨੇਕ ਸਿੰਘ ਸੈਕਟਰੀ, ਪਿਆਰਾ ਸਿੰਘ, ਕੁਲਵੰਤ ਸਿੰਘ ਸਿੱਧੂ ਆਦਿ ਹਾਜ਼ਰ ਸਨ।

Advertisement

Advertisement
Advertisement