For the best experience, open
https://m.punjabitribuneonline.com
on your mobile browser.
Advertisement

ਖਹਿਰਾ ਨੇ ਧਰਨੇ ਵਿੱਚ ਪਹੁੰਚੇ ਪੰਪ ਅਪਰੇਟਰਾਂ ਦੇ ਮਸਲੇ ਵਿਚਾਰੇ

10:33 AM Apr 20, 2024 IST
ਖਹਿਰਾ ਨੇ ਧਰਨੇ ਵਿੱਚ ਪਹੁੰਚੇ ਪੰਪ ਅਪਰੇਟਰਾਂ ਦੇ ਮਸਲੇ ਵਿਚਾਰੇ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 19 ਅਪਰੈਲ
ਲੋਕ ਸਭਾ ਹਲਕਾ ਸੰਗਰੂਰ ਤੋਂ ਐਲਾਨੇ ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਘਰਾਚੋਂ ਵਿੱਚ ਆਪਣੇ ਰੁਜ਼ਗਾਰ ਨੂੰ ਯਕੀਨੀ ਬਣਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ 6 ਮਹੀਨਿਆਂ ਤੋਂ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਅਪਰੇਟਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ।
ਖਹਿਰਾ ਨੇ ਪੰਪ ਅਪਰੇਟਰਾਂ ਦੀਆਂ ਮੰਗਾਂ ਸੁਣਨ ਮਗਰੋਂ ਆਪਣੇ ਵੱਲੋਂ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਅਵਾਜ਼ ਬੁਲੰਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਰੁਜ਼ਗਾਰ ਦੇਣ ਦੇ ਦਾਅਵਿਆਂ ਦੇ ਉਲਟ ਇੱਥੋਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤੀ ਲਈ ਪਾਣੀ ਵਾਲੀਆਂ ਟੈਂਕੀਆਂ ’ਤੇ ਚੜ੍ਹ ਕੇ ਅਤੇ ਸੜਕਾਂ ’ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×