For the best experience, open
https://m.punjabitribuneonline.com
on your mobile browser.
Advertisement

ਭਲਕੇ ਨਾਮਜ਼ਦਗੀ ਪੇਪਰ ਦਾਖਲ ਕਰਨਗੇ ਖਹਿਰਾ

07:50 AM May 07, 2024 IST
ਭਲਕੇ ਨਾਮਜ਼ਦਗੀ ਪੇਪਰ ਦਾਖਲ ਕਰਨਗੇ ਖਹਿਰਾ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਮਈ
ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ 8 ਮਈ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਪੇਪਰ ਦਾਖ਼ਲ ਕਰਨ ਤੋਂ ਪਹਿਲਾਂ ਉਹ ਸਵੇਰੇ ਮਹਾਰਾਜਾ ਰਣਜੀਤ ਸਿੰਘ ਮਾਰਕੀਟ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ, ਇਸ ਉਪਰੰਤ ਕਾਫ਼ਲੇ ਦੇ ਰੂਪ ਵਿੱਚ ਉਹ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਪੁੱਜ ਕੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਸੁਖਪਾਲ ਸਿੰਘ ਖਹਿਰਾ ਨੇ ਕਿਹਾ,‘ਮੇਰੀ ਕਾਂਗਰਸੀ ਵਰਕਰਾਂ, ਆਮ ਆਦਮੀ ਪਾਰਟੀ ਦੇ ‘ਸੱਚੇ-ਸੁੱਚੇ’ ਵਰਕਰਾਂ, ਅਕਾਲੀ ਦਲ ਦੇ ਇਮਾਨਦਾਰ ਤੇ ਇਨਕਲਾਬੀ ਸੋਚ ਰੱਖਣ ਵਾਲੇ ਲੋਕ ਸਭਾ ਹਲਕਾ ਸੰਗਰੂਰ ਦੇ ਵੋਟਰਾਂ ਤੇ ਹਮਾਇਤੀਆਂ ਨੂੰ ਅਪੀਲ ਹੈ ਕਿ 8 ਮਈ ਨੂੰ ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾਂ ਉਹ ਮਹਾਰਾਜਾ ਰਣਜੀਤ ਸਿੰਘ ਮਾਰਕੀਟ ਵਿੱਚ ਇਕੱਠੇ ਹੋਣ।

Advertisement

Advertisement
Author Image

joginder kumar

View all posts

Advertisement
Advertisement
×