ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖ਼ਾਲਿਸਤਾਨ ਸਮਰਥਕਾਂ ਨੇ ਸਾਂ ਫਰਾਂਸਿਸਕੋ ’ਚ ਭਾਰਤੀ ਕੌਂਸਲਖਾਨੇ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ, ਅਮਰੀਕਾ ਵੱਲੋਂ ਹਮਲੇ ਦੀ ਨਿੰਦਾ

11:23 AM Jul 04, 2023 IST

ਨਿਊਯਾਰਕ (ਅਮਰੀਕਾ), 4 ਜੁਲਾਈ
ਖ਼ਾਲਿਸਤਾਨ ਸਮਰਥਕਾਂ ਵੱਲੋਂ ਸਾਂ ਫਰਾਂਸਿਸਕੋ ਸਥਿਤ ਭਾਰਤੀ ਕੌਂਸਲਖਾਨੇ ਨੂੰ ਅੱਗ ਲਾਉਣ ਦੀ ਕੋਸ਼ਿਸ਼ ਦੀ ਅਮਰੀਕੀ ਸਰਕਾਰ ਨੇ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ‘ਅਪਰਾਧਿਕ ਕਾਰਵਾਈ’ ਕਰਾਰ ਦਿੱਤਾ ਹੈ। ਕੁਝ ਮਹੀਨਿਆਂ ਦੇ ਅੰਦਰ ਸਾਂ ਫਰਾਂਸਿਸਕੋ ਵਿਚ ਕਿਸੇ ਕੂਟਨੀਤਕ ਮਿਸ਼ਨ 'ਤੇ ਅਜਿਹਾ ਦੂਜਾ ਹਮਲਾ ਹੈ। ਖ਼ਾਲਿਸਤਾਨ ਸਮਰਥਕਾਂ ਨੇ ਟਵਿੱਟਰ ’ਤੇ 2 ਜੁਲਾਈ 2023 ਦੀ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਕੁਝ ਲੋਕ ਸਾਂ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰਦੇ ਦੇਖੇ ਜਾ ਸਕਦੇ ਹਨ। ਵੀਡੀਓ ਵਿੱਚ ਹਿੰਸਾ ਹਿੰਸਾ ਦਾ ਜਵਾਬ ਹੈ ਵਰਗੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਵਿੱਚ ਕੈਨੇਡਾ ਸਥਿਤ ਖ਼ਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਮੌਤ ਨਾਲ ਸਬੰਧਤ ਖ਼ਬਰਾਂ ਵੀ ਦਿਖਾਈਆਂ ਗਈਆਂ।

Advertisement

Advertisement
Tags :
ਅਮਰੀਕਾਸਮਰਥਕਾਂਹਮਲੇਕੀਤੀ:ਕੋਸ਼ਿਸ਼ਕੌਂਸਲਖਾਨੇਖਾਲਿਸਤਾਨਨਿੰਦਾਫਰਾਂਸਿਸਕੋਭਾਰਤੀਲਾੳੁਣਵੱਲੋਂ