ਖ਼ਾਲਸਾ ਕਾਲਜ ਨੇ 132ਵਾਂ ਸਥਾਪਨਾ ਦਿਵਸ ਮਨਾਇਆ
10:38 AM Oct 23, 2024 IST
ਅੰਮ੍ਰਿਤਸਰ: ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ ਅੱਜ 132ਵਾਂ ਸਥਾਪਨਾ ਦਿਵਸ ਮਨਾਇਆ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਅਗਵਾਈ ਹੇਠ ਮਨਾਏ ਗਏ ਸਮਾਗਮ ਮੌਕੇ ਵਿਦਿਆਰਥੀਆਂ ਨੇ ਸਵੇਰੇ ਪ੍ਰਾਰਥਨਾ ਸਭਾ ਸਮੇਂ ਸ੍ਰੀ ਚੌਪਈ ਸਾਹਿਬ ਜੀ ਦਾ ਪਾਠ ਕਰਨ ਮਗਰੋਂ ਧੁਰ ਕੀ ਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ। ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ. ਰਾਜਿੰਦਰ ਮੋਹਨ ਸਿੰਘ ਛੀਨਾ ਨੇ ਸੰਦੇਸ਼ ’ਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਕੂਲ ਦੇ 132ਵੇਂ ਸਥਾਪਨਾ ਦਿਵਸ ’ਤੇ ਮੁਬਾਰਕਬਾਦ ਦਿੱਤੀ। ਪ੍ਰਿੰ: ਡਾ. ਗੋਗਆਣੀ ਨੇ ਵਿਦਿਆਰਥੀਆਂ ਨੂੰ ਸਕੂਲ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜਿੱਥੇ ਇਸ ਸਕੂਲ ਦਾ ਮਾਣਮੱਤਾ ਇਤਿਹਾਸ ਹੈ, ਉਥੇ ਇਸ ਸੰਸਥਾ ਦੀਆਂ ਵਿੱਦਿਅਕ, ਧਾਰਮਿਕ, ਖੇਡਾਂ ਅਤੇ ਸੱਭਿਆਚਾਰਕ ਆਦਿ ਖੇਤਰਾਂ ’ਚ ਬਹੁਤ ਸ਼ਾਨਦਾਰ ਪ੍ਰਾਪਤੀਆਂ ਹਨ। ਇਸ ਮੌਕੇ ਵਿਦਿਆਰਥੀਆਂ ਨੂੰ ਲੱਡੂ ਵੀ ਵੰਡੇ ਗਏ। -ਪੱਤਰ ਪ੍ਰੇਰਕ
Advertisement
Advertisement