ਖਾਲਸਾ ਕਾਲਜ ਗੁਰਦਾਸਨੰਗਲ ਦਾ ਨਤੀਜਾ ਸ਼ਾਨਦਾਰ
ਪੱਤਰ ਪ੍ਰੇਰਕ
ਧਾਰੀਵਾਲ, 8 ਅਗਸਤ
ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦਾ ਡੀ.ਸੀ.ਏ ਅਤੇ ਪੀ.ਜੀ.ਡੀ.ਸੀ. ਏ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ: ਗੁਰਜੀਤ ਸਿੰਘ ਨੇ ਦੱਸਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਡੀ.ਸੀ.ਏ ਦੇ ਨਤੀਜੇ ਵਿੱਚੋਂ ਉਨ੍ਹਾਂ ਦੇ ਕਾਲਜ ਦੇ ਵਿਦਿਆਰਥੀ ਜੈਜੀਤ ਸਿੰਘ ਨੇ 77% ਨੰਬਰ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ, ਨਵਤੇਜਪਾਲ ਸਿੰਘ ਤੇ ਮਹਿਕਪ੍ਰੀਤ ਕੌਰ ਨੇ 75% ਅੰਕ ਹਾਸਲ ਕਰਕੇ ਦੂਸਰਾ ਅਤੇ ਮਹਿਤਾਬ ਸਿੰਘ ਤੇ ਗੁਰਮਨਜੀਤ ਸਿੰਘ 71% ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪੀ.ਜੀ.ਡੀ.ਸੀ.ਏ ਵਿੱਚੋਂ ਅਮਨਦੀਪ ਕੌਰ ਨੇ 71%,ਮਨਪ੍ਰੀਤ ਸਿੰਘ ਨੇ 69% ਅਤੇ ਜਗਰਾਜ ਸਿੰਘ ਨੇ 64% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਵੀ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ। ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਸ਼ਾਨਦਾਰ ਨਤੀਜੇ ’ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਸ਼ੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।