ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਾਲਸਾ ਕਾਲਜ ਦੇ ਐੱਮਐੱਸਸੀ ਫਿਜ਼ਿਕਸ ਦਾ ਨਤੀਜਾ ਸ਼ਾਨਦਾਰ

09:56 AM Sep 10, 2024 IST
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਜਸਪਾਲ ਸਿੰਘ ਤੇ ਹੋਰ।

ਜਲੰਧਰ:

Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ.ਐੱਸਸੀ. ਫਿਜ਼ਿਕਸ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਅਦਿੱਤੀ ਨੇ 10 ਵਿੱਚੋਂ 7.91 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਨਵਜੋਤ ਕੌਰ ਨੇ 7.73 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚੋਂ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਨਰਵੀਰ ਸਿੰਘ, ਮੁਖੀ ਫਿਜਿਕਸ ਵਿਭਾਗ, ਡਾ. ਅਮਨਪ੍ਰੀਤ ਕੌਰ ਸੰਧੂ, ਡਾ. ਅੰਮ੍ਰਿਤਪਾਲ ਸਿੰਘ, ਡਾ. ਰੰਜੂ ਮਹਾਜਨ, ਡਾ. ਨਵਨੀਤ ਅਰੋੜਾ, ਡਾ. ਰਵਨੀਤ ਕੌਰ ਅਤੇ ਡਾ. ਮਨਦੀਪ ਕੌਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement