ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖ਼ਾਲਸਾ ਕਾਲਜ ਵੱਲੋਂ ਗੁਰਮਤਿ ਚੇਤਨਾ ਮਾਰਚ

08:37 AM Dec 25, 2024 IST
ਗੁਰਦਾਸਪੁਰ ਨੰਗਲ ਵਿੱਚ ਗੁਰਮਤਿ ਚੇਤਨਾ ਮਾਰਚ ’ਚ ਸ਼ਾਮਲ ਵਿਦਿਆਰਥੀ ਤੇ ਸਟਾਫ਼ ਮੈਂਬਰ। -ਫੋਟੋ: ਪਸਨਾਵਾਲ

ਪੱਤਰ ਪ੍ਰੇਰਕ
ਧਾਰੀਵਾਲ, 24 ਦਸੰਬਰ
ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਅਤੇ ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਗੁਰੂ ਗੋਬਿੰਦ ਸਿੰਘ, ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ। ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਅਗਵਾਈ ਅਤੇ ਪ੍ਰਬੰਧਾਂ ਹੇਠ ਇਹ ਚੇਤਨਾ ਮਾਰਚ ਗੁਰਦੁਆਰਾ ਸਾਹਿਬ ਰਣੀਆਂ ਤੋਂ ਸ਼ੁਰੂ ਹੋ ਕੇ ਸ਼ਹਿਰ ਧਾਰੀਵਾਲ ਦੇ ਮੁੱਖ ਬਾਜ਼ਾਰ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਨਾਨਕਪੁਰੀ ਧਾਰੀਵਾਲ ਤੋਂ ਹੁੰਦਾ ਹੋਇਆ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਪਹੁੰਚ ਕੇ ਸਮਾਪਤ ਹੋਇਆ। ਚੇਤਨਾ ਮਾਰਚ ਦੌਰਾਨ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਪੜ੍ਹੇ ਗਏ ਅਤੇ ਜੈਕਾਰੇ ਲਾਏ ਗਏ।
ਇਸ ਮੌਕੇ ਕਾਲਜ ਅਤੇ ਸਕੂਲ ਦੇ ਗਤਕਾ ਖਿਡਾਰੀਆਂ ਨੇ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਚੇਤਨਾ ਮਾਰਚ ਵਿੱਚ ਪ੍ਰਿੰਸੀਪਲ ਸਰਬਜੀਤ ਕੌਰ, ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੋਂ ਇਲਾਵਾ ਪ੍ਰਚਾਰਕ ਭਾਈ ਜਗਰੂਪ ਸਿੰਘ, ਭਾਈ ਗੁਰਵਿੰਦਰ ਸਿੰਘ ਵੜੈਚ ਅਤੇ ਪ੍ਰਚਾਰਕ ਬੀਬੀ ਰਾਜਬੀਰ ਕੌਰ ਸ਼ਾਮਲ ਹੋਏ।
ਅੰਮ੍ਰਿਤਸਰ (ਟਨਸ): ਸ੍ਰੀ ਗੁਰੂ ਅੰਗਦ ਦੇਵ ਜੀ ਨਿਵਾਸ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਦਸ਼ਮੇਸ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ 8ਵਾਂ ਲਾਸਾਨੀ ਸ਼ਹੀਦੀ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਸਕੂਲੀ ਬੱਚਿਆਂ ਨੇ ਸ਼ਮੂਲੀਅਤ ਕਰ ਕੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦੀ ਮਾਰਚ ਦੀ ਆਰੰਭਤਾ ਦੀ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਕੀਤੀ। ਪੰਜ ਪਿਆਰਿਆਂ ਦੇ ਸਰੂਪ ਵਿੱਚ ਸਜੇ ਬੱਚਿਆਂ ਦੀ ਅਗਵਾਈ ਹੇਠ ਇਹ ਸ਼ਹੀਦੀ ਮਾਰਚ ਸਥਾਨਕ ਭੰਡਾਰੀ ਪੁਲ ਤੋਂ ਸ਼ੁਰੂ ਹੋ ਕੇ ਹਾਲ ਗੇਟ, ਹਾਲ ਬਾਜ਼ਾਰ, ਟਾਊਨ ਹਾਲ ਤੇ ਵਿਰਾਸਤੀ ਮਾਰਗ ਹੁੰਦਾ ਹੋਇਆ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਪੁੱਜ ਕੇ ਸਮਾਪਤ ਹੋਇਆ। ਇਸ ਸ਼ਹੀਦੀ ਮਾਰਚ ਦਾ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆ ਵੱਲੋਂ ਸਵਾਗਤ ਕੀਤਾ ਗਿਆ। ਸ਼ਹੀਦੀ ਮਾਰਚ ਦੀ ਸਮਾਪਤੀ ਉਪਰੰਤ ਸ਼ਾਮਲ ਹੋਏ ਬੱਚਿਆਂ ਨੂੰ ਸਾਹਿਬਜ਼ਾਦਿਆਂ ਨਾਲ ਸਬੰਧਤ ਸਾਹਿਤ ਵੰਡਿਆ ਗਿਆ। ਇਸ ਮੌਕੇ ਸੰਸਥਾ ਦੇ ਸਕੱਤਰ ਹਰਮੀਤ ਸਿੰਘ ਸਲੂਜਾ, ਗੁਰਪ੍ਰੀਤ ਸਿੰਘ, ਅਜੇ ਸਿੰਘ, ਸਤਨਾਮ ਸਿੰਘ ਸਲੂਜਾ, ਬੀਬੀ ਪਰਮਜੀਤ ਕੌਰ ਪਿੰਕੀ, ਜਥੇਦਾਰ ਸੁਖਵੰਤ ਸਿੰਘ ਬਿੱਟੂ ਤੇ ਹੋਰ ਸੰਗਤਾਂ ਮੌਜੂਦ ਸਨ।

Advertisement

ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਵਿਦਿਆਰਥੀ ਅਤੇ ਅਧਿਆਪਕ।- ਫੋਟੋ: ਗੁਰਾਇਆ

ਟਾਂਡਾ: ਕੈਂਬਰਿਜ ਅਰਥ ਸਕੂਲ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਪ੍ਰਧਾਨ ਪੂਜਾ ਓਹਰੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਸ਼ਿਵਾਲੀ ਅਰੋੜਾ ਅਤੇ ਕੋ-ਆਰਡੀਨੇਟਰ ਕੁਲਵਿੰਦਰ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਸਮਾਗਮ ਦੌਰਾਨ ਸੰਗੀਤ ਅਧਿਆਪਕਾ ਪੂਨਮ ਅਤੇ ਬੱਚਿਆਂ ਨੇ ਮਿਲਕੇ ਸ਼ਬਦ ਕੀਰਤਨ ਕੀਤਾ। ਇਸ ਮੌਕੇ ਪ੍ਰਿੰਸੀਪਲ ਅਰੋੜਾ ਨੇ ਕਿਹਾ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਨੂੰ ਸਰਹੰਦ ਦੇ ਹਾਕਮ ਨੇ ਜਿਉਂਦੇ ਹੀ ਨੀਂਹਾਂ ’ਚ ਚਿਣਵਾ ਦਿੱਤਾ ਸੀ। ਉਨ੍ਹਾਂ ਬੱਚਿਆਂ ਨੂੰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਬਾਰੇ ਦੱਸਿਆ। -ਪੱਤਰ ਪ੍ਰੇਰਕ

ਚਾਰ ਸਾਹਿਬਜ਼ਾਦਿਆਂ ਦੀ ਯਾਦ ’ਚ ਲੰਗਰ

ਫਗਵਾੜਾ: ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ’ਚ ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿੱਚ ਲੰਗਰ ਲਗਾਇਆ ਗਿਆ। ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰਿੰਸੀਪਲ ਡਾ. ਸੁਰਿੰਦਰਜੀਤ ਕੌਰ ਨੇ ਕਿਹਾ ਕਿ ਸਾਕਾ ਸਰਹਿੰਦ ਸਾਡੇ ਕੁਰਬਾਨੀਆਂ ਭਰੇ ਇਤਿਹਾਸ ਦਾ ਪ੍ਰਤੀਕ ਹੈ। -ਪੱਤਰ ਪ੍ਰੇਰਕ

Advertisement

Advertisement