ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਤਰ-ਕਾਲਜ ਮੁਕਾਬਲਿਆਂ ’ਚ ਖਾਲਸਾ ਕਾਲਜ ਦੀ ਟੀਮ ਜੇਤੂ

12:12 PM Oct 27, 2024 IST
ਜੇਤੂ ਖਿਡਾਰਨਾਂ ਦਾ ਸਨਮਾਨ ਕਰਦੇ ਹੋਏ ਐੱਸਐੱਸਪੀ ਦਲਜੀਤ ਸਿੰਘ ਰਾਣਾ।

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 26 ਅਕਤੂਬਰ
ਸਥਾਨਕ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੁੜੀਆਂ ਦੇ ਅੰਤਰ-ਕਾਲਜ ਕਬੱਡੀ ਮੁਕਾਬਲੇ ਅੱਜ ਸਮਾਪਤ ਹੋ ਗਏ। ਖਾਲਸਾ ਕਾਲਜ ਦੀ ਕਬੱਡੀ ਦੀ ਟੀਮ ਨੇ ਸੋਨ ਤਗ਼ਮਾ ਜਿੱਤ ਕੇ ਚੈਂਪੀਅਨਸ਼ਿਪ ਦੀ ਓਵਰਆਲ ਟਰਾਫੀ ਕਾਲਜ ਦੇ ਨਾਂ ਕੀਤੀ ਹੈ। ਇਸੇ ਤਰ੍ਹਾਂ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਨੇ ਦੂਜਾ ਸਥਾਨ ਅਤੇ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੀਆਂ ਲੜਕੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਐੱਸਐੱਸਪੀ ਵਿਜੀਲੈਂਸ ਮੁਹਾਲੀ ਦਲਜੀਤ ਸਿੰਘ ਰਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਤੇ ਉਨ੍ਹਾਂ ਜੇਤੂ ਟੀਮਾਂ ਨੂੰ 1 ਲੱਖ ਰੁਪਏ ਦੀ ਨਗਦ ਰਕਮ ਦੇ ਕੇ ਸਨਮਾਨਿਆ।
ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਅਸ਼ੋਕ ਕੁਮਾਰ ਤੇ ਕਬੱਡੀ ਕੋਚ ਗੁਰਦੇਵ ਸਿੰਘ ਨੂੰ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸੰਦੀਪ ਕੁਮਾਰ ਕਲੋਤਾ, ਰਜਿੰਦਰ ਸਿੰਘ ਰਾਣਾ, ਡਾ. ਦਲਵੀਰ ਸਿੰਘ ਰੰਧਾਵਾ, ਰਮਨਜੋਤ ਸਿੰਘ ਗੋਨਾ, ਡਾ. ਰਵਿੰਦਰ ਸਿੰਘ ਰੇਖੀ, ਡਾ. ਸੁਰਿੰਦਰ ਕੁਮਾਰ ਸ਼ਰਮਾ, ਡਾ. ਬਲਜੀਤ ਸਿੰਘ ਚਾਨਾ, ਡਾ. ਵੀਰਪਾਲ ਸਿੰਘ, ਪ੍ਰੋ. ਰਵਿੰਦਰ ਸਿੰਘ ਅਤੇ ਪ੍ਰੋ. ਜਗਵੰਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Advertisement

Advertisement