ਖ਼ਾਲਸਾ ਕਾਲਜ ਨੇ ਫੁੱਟਬਾਲ ਚੈਂਪੀਅਨਸ਼ਿਪ ਦੀ ਟਰਾਫੀ ਜਿੱਤੀ
ਪੱਤਰ ਪ੍ਰੇਰਕ
ਜਲੰਧਰ, 2 ਦਸੰਬਰ
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਆਯੋਜਿਤ ਫੁੱਟਬਾਲ ਦੀ ਅੰਤਰ-ਕਾਲਜ ਚੈਂਪੀਅਨਸ਼ਿਪ ਟਰਾਫੀ ’ਤੇ ਕਬਜ਼ਾ ਕੀਤਾ ਹੈ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਬਲਬੀਰ ਕੌਰ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਸਪੋਰਟਸ ਵਿਭਾਗ ਦੇ ਸਟਾਫ ਮੈਂਬਰਾਂ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਡਾ. ਰਛਪਾਲ ਸਿੰਘ ਸੰਧੂ, ਡੀਨ ਸਪੋਰਟਸ, ਫੁੱਟਬਾਲ ਦੇ ਕੋਚ ਧਨਵੰਤ ਕੁਮਾਰ ਤੇ ਤਜਿੰਦਰ ਸਿੰਘ ਅਤੇ ਵਿਦਿਆਰਥੀ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਫੁੱਟਬਾਲ ਲੀਗ ਵਿਚ ਯੂਨੀਵਰਸਿਟੀ ਨਾਲ ਸੰਬੰਧਤ ਛੇ ਕਾਲਜਾਂ ਦੀ ਲੀਗ ਹੋਈ ਜਿਸ ਵਿਚੋਂ ਕਾਲਜ ਨੇ ਪੰਜ ਮੈਚਾਂ ਵਿੱਚੋਂ 13 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਅੰਤਰ ਕਾਲਜ ਫੁੱਟਬਾਲ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਖਿਡਾਰੀਆਂ ਉੱਤੇ ਬਹੁਤ ਮਾਣ ਹੈੈ। ਇਸ ਮੌਕੇ ਕਾਲਜ ਦੇ ਸਪੋਰਟਸ ਵਿਭਾਗ ਦੇ ਸਟਾਫ ਮੈਂਬਰ ਪ੍ਰੋ. ਅਜੇ ਕੁਮਾਰ ਸਿੰਘ, ਪ੍ਰੋ. ਮਨਵੀਰ ਪਾਲ, ਜਗਦੀਸ਼ ਸਿੰਘ, ਅੰਮ੍ਰਿਤ ਲਾਲ ਸੈਣੀ ਵੀ ਹਾਜ਼ਰ ਸਨ।