For the best experience, open
https://m.punjabitribuneonline.com
on your mobile browser.
Advertisement

ਕੌਮਾਂਤਰੀ ਦਸਤਾਰ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ

08:46 AM Apr 12, 2024 IST
ਕੌਮਾਂਤਰੀ ਦਸਤਾਰ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ
ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਪੰਜ ਪਿਆਰਿਆਂ ਦਾ ਸਨਮਾਨ ਕਰਦੇ ਹੋਏ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਅਪਰੈਲ
325ਵੇਂ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਕੌਮਾਂਤਰੀ ਦਸਤਾਰ ਦਿਵਸ ਨੂੰ ਸਮਰਪਿਤ ਗੁਰਦੁਆਰਾ ਤਾਲਮੇਲ ਕਮੇਟੀ ਸੰਗਰੂਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ‘ਖਾਲਸਾ ਮਾਰਚ’ ਕੱਢਿਆ ਗਿਆ। ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਤੋਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਨਵ-ਨਿਯੁਕਤ ਪੰਜ ਪ੍ਰਧਾਨੀ ਮੈਂਬਰ ਕੇਹਰ ਸਿੰਘ, ਦਰਸ਼ਨ ਸਿੰਘ, ਬਿੱਕਰ ਸਿੰਘ, ਗੁਰਜੀਤ ਸਿੰਘ ਤੇ ਜੋਗਾ ਸਿੰਘ ਦੀ ਦੇਖ-ਰੇਖ ਹੇਠ ਸ਼ੁਰੂ ਹੋਏ ਖਾਲਸਾ ਮਾਰਚ ਸ਼ੁਰੂ ਹੋਇਆ ਜਿਸ ਦਾ ਸ਼ਹਿਰ ਵਿਚ ਵੱਖ-ਵੱਖ ਥਾਈਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਵੱਲੋਂ ਕੇਸਰੀ ਦਸਤਾਰਾਂ ਸਜਾ ਕੇ ਸ਼ਹਿਰ ਵਿੱਚੋਂ ਕੇਸਰੀ ਨਿਸ਼ਾਨ ਸਾਹਿਬ ਨਾਲ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਮਾਰਚ ਖਾਲਸਾਈ ਰੰਗ ਵਿੱਚ ਰੰਗਿਆ ਗਿਆ। ਥਾਣਾ ਸਿਟੀ ਪੁਲੀਸ ਦੇ ਮੁਲਾਜ਼ਮਾਂ ਵੱਲੋਂ ਸ਼ਹਿਰ ਦੇ ਵੱਡੇ ਚੌਕ ਵਿੱਚ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਦਿੱਤੀ ਗਈ। ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਉਲੀਕੇ ਖਾਲਸਾ ਮਾਰਚ ਵਿੱਚ ਅਕਾਲ ਕਾਲਜ ਕੌਂਸਲ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਖਾਲਸਾ ਮਾਰਚ ਦੇ ਕੋਆਰਡੀਨੇਟਰ ਦੀ ਸੇਵਾ ਕੁਲਵੰਤ ਸਿੰਘ ਕਲਕੱਤਾ ਨੇ ਨਿਭਾਈ। ਇਸ ਮੌਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਵਿਧਾਇਕ ਨਰਿੰਦਰ ਕੌਰ ਭਰਾਜ, ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕੌਂਸਲ ਮਸਤੂਆਣਾ ਸਾਹਿਬ, ਵਿਨਰਜੀਤ ਸਿੰਘ ਗੋਲਡੀ ਅਕਾਲੀ ਆਗੂ, ਪਰਮਜੀਤ ਕੌਰ ਵਿਰਕ, ਇਕਬਾਲਜੀਤ ਸਿੰਘ ਪੂਨੀਆ, ਕਰਮਜੀਤ ਸਿੰਘ ਗੱਗੜਪੁਰ ਤੋਂ ਇਲਾਵਾ ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਖਾਲਸਾ ਮਾਰਚ ਸ਼ਹਿਰ ਵਿਚ ਵੱਖ-ਵੱਖ ਪੜਾਵਾਂ ’ਚੋ ਗੁਜ਼ਰਦਿਆਂ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ।

Advertisement

Advertisement
Author Image

Advertisement
Advertisement
×