For the best experience, open
https://m.punjabitribuneonline.com
on your mobile browser.
Advertisement

ਖ਼ਾਲਸਾ ਸਾਜਨਾ ਦਿਵਸ ਮਨਾਇਆ

11:42 AM Apr 14, 2024 IST
ਖ਼ਾਲਸਾ ਸਾਜਨਾ ਦਿਵਸ ਮਨਾਇਆ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੂਡੈਂਟਸ ਸੈਂਟਰ ਵਿੱਚ ਗਤਕਾ ਖੇਡਦੇ ਹੋਏ ਵਿਦਿਆਰਥੀ।
Advertisement

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 13 ਅਪਰੈਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਆਸਪਾਸ ਪਿੰਡਾਂ ਵਿੱਚ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਵੱਖ ਵੱਖ ਗੁਰਦੁਆਰਿਆਂ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਹੇ। ਵੱਡੀ ਗਿਣਤੀ ਵਿੱਚ ਸੰਗਤ ਆਪਣੇ ਪਰਿਵਾਰਾਂ ਸਮੇਤ ਗੁਰੂਘਰਾਂ ਵਿੱਚ ਨਤਮਸਤਕ ਹੋਈ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ , ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਜਾਰੀ ਰਿਹਾ। ਇਸੇ ਤਰ੍ਹਾਂ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-1ਬੀ1, ਗੁਰਦੁਆਰਾ ਬੀਬੀ ਭਾਨੀ ਫੇਜ਼-7, ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4, ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5, ਗੁਰਦੁਆਰਾ ਰਾਮਗੜ੍ਹੀਆ ਸਭਾ ਫੇਜ਼-3ਬੀ1, ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11, ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ-68, ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ-70, ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਅਤੇ ਫੇਜ਼-6 ਸਮੇਤ ਵੱਖ-ਵੱਖ ਗੁਰੂਘਰਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ।
ਚੰਡੀਗੜ੍ਹ (ਮੁਕੇਸ਼ ਕੁਮਾਰ): ਗੁਰਦੁਆਰਾ ਕਲਗੀਧਰ ਖੇੜੀ ਸੈਕਟਰ-20 ਚੰਡੀਗੜ੍ਹ ਵਿਖੇ ਵਿਸਾਖੀ ਮੌਕੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਅਤੇ ਭੋਗ ਪਾਏ ਗਏ। ਕਥਾ ਕੀਰਤਨ ਵਿੱਚ ਭਾਈ ਕਰਨਜੀਤ ਸਿੰਘ, ਭਾਈ ਗੁਰਦਿੱਤ ਸਿੰਘ, ਭਾਈ ਤਜਿੰਦਰ ਸਿੰਘ, ਭਾਈ ਗੁਰਤੇਗ ਸਿੰਘ ਜੀ, ਭਾਈ ਮੱਖਣ ਸਿੰਘ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਪੰਚਕੂਲਾ(ਪੀ.ਪੀ. ਵਰਮਾ): ਪੰਚਕੂਲਾ ਦੇ ਇਤਿਹਾਸਿਕ ਗੁਰਦੁਆਰਾ ਨਾਢਾ ਸਾਹਿਬ ਵਿੱਚ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਟ੍ਰਾਈਸਿਟੀ ਤੋਂ ਹਜ਼ਾਰਾਂ ਸਰਧਾਲੂ ਗੁਰਦੁਆਰਾ ਨਾਢਾ ਸਾਹਿਬ ਮੱਥਾ ਟੇਕਣ ਪਹੁੰਚੇ ਹੋਏ ਸਨ। ਗੁਰਦੁਆਰਾ ਨਾਢਾ ਸਾਹਿਬ 95 ਪ੍ਰਾਣੀਆਂ ਨੇ ਅੰਮ੍ਰਿਤ ਛੱਕਿਆ। ਪਿੰਜੋਰ ਵਿੱਚ ਵਿਸਾਖੀ ਮੇਲਾ ਧੂਮ-ਧਾਮ ਨਾਲ ਮਨਾਇਆ ਗਿਆ। ਕੁਦਰਤੀ ਪਾਣੀ ਦੀਆਂ ਬੌੜੀਆਂ ਵਿੱਚ ਲੋਕਾਂ ਨੇ ਇਸ਼ਨਾਨ ਕੀਤਾ। ਗੁਰਦੁਆਰਾ ਮੰਜੀ ਸਾਹਿਬ ਦੇ ਕੰਪਲੈਕਸ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ। ਯਾਦਵਿੰਦਰਾ ਗਾਰਡਨ ਵਿੱਚ ਅੱਜ ਵਿਸਾਖੀ ਮੇਲਾ ਭਰਿਆ। ਪੰਚਕੂਲਾ ਪਿੰਡ ਮਾਣਕਟਾਬਰਾ ਦੇ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿੱਚ ਵੀ ਅੱਜ ਸਵੇਰੇ ਤੋਂ ਸਾਮ ਤੱਕ ਧਾਰਮਿਕ ਪ੍ਰੋਗਰਾਮ ਚੱਲੇ। ਗੁਰਦੁਆਰਾ ਸਿੰਘ ਸਭਾ ਸੈਕਟਰ-7 ਤੇ ਸੈਕਟਰ-15 ਦੇ ਗੁਰਦੁਆਰਾ ਅੱਬਦੂ ਸ਼ਹੀਦਾਂ ਤੇ ਸੈਕਟਰ-12 ਦੇ ਗੁਰਦੁਆਰਾ ਵਿੱਚ ਵੀ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ।

Advertisement

ਪੀਯੂ ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਸਮਾਗਮ

ਚੰਡੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਯੂਨੀਵਰਸਿਟੀ ਸਥਿਤ ਸਟੂਡੈਂਟਸ ਸੈਂਟਰ ਵਿੱਚ ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਸਬੰਧ ਵਿੱਚ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਿੱਖ ਕੌਮ ਦੀ ਮਾਰਸ਼ਲ ਖੇਡ ‘ਗਤਕਾ’ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ ਗਿਆ। ਸਮਾਗਮ ਵਿੱਚ ਇੱਕ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ।

Advertisement

Advertisement
Author Image

sukhwinder singh

View all posts

Advertisement