For the best experience, open
https://m.punjabitribuneonline.com
on your mobile browser.
Advertisement

ਖਾਲਸਾ ਸਕੂਲ ਦੀ ਵਿਦਿਆਰਥਣ ਦਾ ਸਨਮਾਨ

06:21 AM May 03, 2024 IST
ਖਾਲਸਾ ਸਕੂਲ ਦੀ ਵਿਦਿਆਰਥਣ ਦਾ ਸਨਮਾਨ
ਵਿਦਿਆਰਥਣ ਜਸਮੀਤ ਕੌਰ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ। -ਫੋਟੋ: ਜਗਮੋਹਨ ਸਿੰਘ
Advertisement

ਰੂਪਨਗਰ: ਇੱਥੋਂ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਜਸਮੀਤ ਕੌਰ ਨੇ 600 ਵਿੱਚੋਂ 589 ਅੰਕ ਪ੍ਰਾਪਤ ਕਰ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਦਿ ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ‌ਵਿਦਿਆਰਥਣ ਦੀ ਇਸ ਪ੍ਰਾਪਤੀ ਲਈ ਮਾਪਿਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਵੱਲੋਂ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਵਿਦਿਆਰਥਣ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵਤੇਜ ਸਿੰਘ, ਹਰਪ੍ਰੀਤ ਕੌਰ ਮਾਂਗਟ, ਸਰਬਜੀਤ ਕੌਰ, ਚਰਨਜੀਤ ਕੌਰ, ਗੁਰਪ੍ਰੀਤ ਕੌਰ ਇੰਚਾਰਜ ਖਾਲਸਾ ਮਾਡਲ ਸਕੂਲ, ਪਰਮਜੀਤ ਕੌਰ, ਸਰਬਜੀਤ ਕੌਰ, ਮਨਦੀਪ ਕੌਰ, ਸੁਖਜੀਤ ਕੌਰ ਤੇ ਡਿੰਪੀ ਸਿੰਘ ਆਦਿ ਅਧਿਆਪਕਾਂ ਤੋਂ ਇਲਾਵਾ ਵਿਦਿਆਰਥਣ ਜਸਮੀਤ ਕੌਰ ਦੇ ਮਾਤਾ-ਪਿਤਾ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×