For the best experience, open
https://m.punjabitribuneonline.com
on your mobile browser.
Advertisement

ਖਾਲਸਾ ਸਕੂਲ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਾ ਜਿੱਤਿਆ

06:18 AM Sep 02, 2024 IST
ਖਾਲਸਾ ਸਕੂਲ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਾ ਜਿੱਤਿਆ
ਜੇਤੂ ਵਿਦਿਆਰਥਣਾਂ ਪ੍ਰਿੰਸੀਪਲ ਕਿਰਨਜੋਤ ਕੌਰ ਖੰਗੂੜਾ ਨਾਲ। -ਫੋਟੋ: ਬੱਬੀ
Advertisement

ਚਮਕੌਰ ਸਾਹਿਬ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਸਕੂਲਾਂ ਦੀਆਂ ਖੇਡਾਂ ਵਿੱਚ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਦੀ ਅੰਡਰ 19 ਕਬੱਡੀ ਟੀਮ ਪਹਿਲੇ ਸਥਾਨ ’ਤੇ ਰਹੀ। ਸਕੂਲ ਪ੍ਰਿੰਸੀਪਲ ਕਿਰਨਜੋਤ ਕੌਰ ਖੰਗੂੜਾ ਨੇ ਦੱਸਿਆ ਕਿ ਸਕੂਲ ਦੀਆਂ ਲੜਕੀਆਂ ਅੰਡਰ-19 ਸਰਕਲ ਕਬੱਡੀ ਵਿੱਚ ਸ੍ਰੀ ਆਨੰਦਪੁਰ ਸਾਹਿਬ ਬਲਾਕ ਨੂੰ ਹਰਾ ਕੇ ਜ਼ਿਲ੍ਹਾ ਜੇਤੂ ਬਣੀਆਂ ਜਦੋਂਕਿ ਲੜਕਿਆਂ ਦੀ ਅੰਡਰ-19 ਟੀਮ ਸਰਕਲ ਕਬੱਡੀ ਵਿੱਚ ਜ਼ਿਲ੍ਹੇ ਵਿੱਚੋਂ ਦੂਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਅੰਡਰ-14 ਲੜਕੇ ਸਰਕਲ ਸਟਾਈਲ ਕਬੱਡੀ ਵਿੱਚ ਜ਼ਿਲ੍ਹੇ ਵਿੱਚੋਂ ਦੂਜੇ ਸਥਾਨ ’ਤੇ ਰਹੇ ਅਤੇ ਅੰਡਰ-14 ਲੜਕੀਆਂ ਸਰਕਲ ਕਬੱਡੀ ਵਿੱਚ ਤੀਜੇ ਸਥਾਨ ’ਤੇ ਰਹੀਆਂ। ਜੇਤੂ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ ਤੇ ਟੀਮ ਦੀ ਕੋਚ ਦਲਜੀਤ ਕੌਰ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement