ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖ਼ਾਲਸਾ ਸਕੂਲ ਦੀਆਂ ਖਿਡਾਰਣਾਂ ਨੇ ਤਗਮੇ ਹਾਸਲ ਕੀਤੇ

11:06 AM Sep 15, 2024 IST

ਅੰਮ੍ਰਿਤਸਰ: ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ‘68ਵੀਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2024-25’ ਦੇ ਹੈਂਡਬਾਲ, ਵਾਲੀਬਾਲ, ਫੈਂਸਿੰਗ ਤੇ ਹਾਕੀ ਮੁਕਾਬਲਿਆਂ ’ਚ ਆਪਣੇ ਵਧੀਆ ਪ੍ਰਦਰਸ਼ਨ ਨਾਲ ਸ਼ਾਨਦਾਰ ਸਥਾਨ ਪ੍ਰਾਪਤ ਕੀਤੇ ਹਨ। ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਖੇਡਾਂ ’ਚ ਸ਼ਾਨਦਾਰ ਕਾਰਗੁਜ਼ਾਰੀ ਲਈ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਹੈਂਡਬਾਲ ਦੀ ਅੰਡਰ-14, 17 ਅਤੇ 19 ਦੀਆਂ ਟੀਮਾਂ ਨੇ ਦੂਜਾ, ਵਾਲੀਬਾਲ ’ਚ ਅੰਡਰ-14 ਟੀਮ ਨੇ ਪਹਿਲਾ ਤੇ ਅੰਡਰ-17 ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਫ਼ੈਂਸਿੰਗ ਮੁਕਾਬਲੇ ’ਚ ਅੰਡਰ-19 ਦੀ ਨਵਜੋਤ ਕੌਰ ਨੇ ਚਾਂਦੀ, ਜਸ਼ਨਦੀਪ ਕੌਰ ਨੇ 2 ਚਾਂਦੀ, ਕੀਰਤੀ ਨੇ ਚਾਂਦੀ ਤੇ ਕਾਂਸੇ, ਜਾਨਵੀ ਨੇ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ ਹੈ, ਜਦੋਂਕਿ ਹਾਕੀ ’ਚੋਂ ਅੰਡਰ-19 ਦੀ ਟੀਮ ਨੇ ਪਹਿਲੇ ਸਥਾਨ ’ਤੇ ਕਾਬਜ਼ ਰਹਿ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਨਾਗਪਾਲ ਨੇ ਖਿਡਾਰਣਾਂ ਦੀ ਜਿੱਤ ਅਤੇ ਕੋਚਾਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement