ਖਾਂਡੂ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕੀ
11:46 AM Jun 13, 2024 IST
Advertisement
ਈਟਾਨਗਰ, 13 ਜੂਨ
ਭਾਜਪਾ ਨੇਤਾ ਪੇਮਾ ਖਾਂਡੂ ਨੇ ਅੱਜ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁਕਤੋ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਖਾਂਡੂ ਨੂੰ ਰਾਜਪਾਲ ਕੇਟੀ ਪਾਰਨਾਇਕ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਕਈ ਹੋਰ ਨੇਤਾਵਾਂ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ। ਖਾਂਡੂ ਦੇ ਨਾਲ 11 ਹੋਰ ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਭਾਜਪਾ ਨੇ 60 ਮੈਂਬਰੀ ਵਿਧਾਨ ਸਭਾ 'ਚ 46 ਸੀਟਾਂ ਜਿੱਤ ਕੇ ਅਰੁਣਾਚਲ ਪ੍ਰਦੇਸ਼ 'ਚ ਲਗਾਤਾਰ ਤੀਜੀ ਵਾਰ ਸੱਤਾ 'ਚ ਵਾਪਸੀ ਕੀਤੀ ਹੈ।
Advertisement
Advertisement