ਖੰਨਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
09:56 AM Dec 04, 2024 IST
ਹੁਸ਼ਿਆਰਪੁਰ:
Advertisement
ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅੱਜ ਇੱਥੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਖੰਨਾ ਨੇ ਕਿਹਾ ਕਿ ਸੂਬੇ ਦੇ ਮੌਜੂਦਾ ਹਾਲਾਤ ‘ਆਪ’ ਸਰਕਾਰ ਦੀ ਕਮਜ਼ੋਰ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਕੇਵਲ ਰਾਜਨੀਤਿਕ ਸੁੱਖ ਭੋਗ ਰਹੇ ਹਨ ਜਿਨ੍ਹਾਂ ਦਾ ਪੰਜਾਬ ਦੀ ਸੁੱਰਖਿਆ ਤੇ ਖੁਸ਼ਹਾਲੀ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਦੇ ਭਵਿੱਖ ਲਈ ਸਭ ਤੋਂ ਪਹਿਲਾਂ ਪੰਜਾਬ ਵਿੱਚ ਸ਼ਾਂਤੀ ਸਥਾਪਨਾ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਦਾ ਹੋਣਾ ਲਾਜ਼ਮੀ ਹੈ ਪਰ ਇਨ੍ਹਾਂ ਦੋਵੇਂ ਮੁੱਦਿਆਂ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫ਼ੇਲ ਸਾਬਿਤ ਹੋ ਚੁੱਕੀ ਹੈ। ਇਸ ਮੌਕੇ ਵੱਖ-ਵੱਖ ਥਾਵਾਂ ਤੋਂ ਆਏ ਲੋਕਾਂ ਨੇ ਸ੍ਰੀ ਖੰਨਾ ਅੱਗੇ ਪੁਲੀਸ ਅਤੇ ਪ੍ਰਸ਼ਾਸਨ ਨਾਲ ਸੰਬੰਧਤ ਆਪਣੀਆਂ ਸ਼ਿਕਾਇਤਾਂ ਰੱਖੀਆਂ। ਸ੍ਰੀ ਖੰਨਾ ਨੇ ਇਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ
Advertisement
Advertisement