ਝੋਨੇ ਦੀ ਚੁਕਾਈ ਨਾ ਹੋਣ ’ਤੇ ਕਿਸਾਨਾਂ ਵੱਲੋਂ ਖੰਨਾ-ਮਾਲੇਰਕੋਟਲਾ ਸੜਕ ਜਾਮ
ਦੇਵਿੰਦਰ ਜੱਗੀ
ਪਾਇਲ, 22 ਅਕਤੂਬਰ
ਦਾਣਾ ਮੰਡੀ ਈਸੜੂ ਵਿੱਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਇਲਾਕੇ ਦੇ ਕਿਸਾਨਾਂ ਨੇ ਖੰਨਾ-ਮਾਲੇਰਕੋਟਲਾਸੜਕ ’ਤੇ ਧਰਨਾ ਲਗਾ ਕੇ ਆਵਾਜਾਈ ਜਾਮ ਕਰ ਦਿੱਤੀ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਧਰਨਾਕਾਰੀਆਂ ਅਨੁਸਾਰ ਮੰਡੀ ਵਿੱਚ ਬਾਰਦਾਨਾ ਨਹੀਂ ਪਹੁੰਚ ਰਿਹਾ ਅਤੇ ਝੋਨੇ ਦੀ ਚੁਕਾਈ ਨਹੀਂ ਹੋ ਰਹੀ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਦੌਰਾਨ ਮੌਕੇ ’ਤੇ ਪੁੱਜੇ ਫੂਡ ਸਪਲਾਈ ਇੰਸਪੈਕਟਰ ਹਰਭਜਨ ਸਿੰਘ ਅਤੇ ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਮੌਕੇ ’ਤੇ ਹੀ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਜਿਸ ’ਤੇ ਕਿਸਾਨਾਂ ਵੱਲੋਂ ਧਰਨਾ ਚੁੱਕ ਲਿਆ ਗਿਆ। ਇਸ ਮੌਕੇ ਸਾਬਕਾ ਸਰਪੰਚ ਗੁਰਬਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਜੀਤ ਸਿੰਘ ਕਰੌਦੀਆਂ, ਤੇਜਿੰਦਰ ਸਿੰਘ ਗੋਲੂ, ਨਿਰਮਲ ਸਿੰਘ ਕੈਨੇਡਾ, ਸੁਰਜੀਤ ਸਿੰਘ, ਬੂਟਾ ਸਿੰਘ ਕਰੌਦੀਆਂ, ਬੇਅੰਤ ਸਿੰਘ, ਪਰਮਿੰਦਰ ਸਿੰਘ ਬਿੱਲਾ, ਕੇਸਰ ਸਿੰਘ ਰੋਹਣੋਂ, ਗੁਰਮੀਤ ਸਿੰਘ, ਜਸਕਰਨ ਸਿੰਘ, ਧਰਮਿੰਦਰ ਸਿੰਘ, ਸੁਖਦੇਵ ਸਿੰਘ ਸੁੱਖਾ, ਪ੍ਰਗਟ ਸਿੰਘ, ਜਸਵੀਰ ਸਿੰਘ, ਦਵਿੰਦਰ ਸਿੰਘ, ਧਰਮਜੀਤ ਸਿੰਘ, ਗੁਰਪਾਲ ਸਿੰਘ, ਸਿਕੰਦਰ ਸਿੰਘ, ਨਿਰਭੈ ਸਿੰਘ, ਭੁਪਿੰਦਰ ਸਿੰਘ ਭਿੰਦਾ, ਜੰਗ ਸਿੰਘ, ਪਰਮਿੰਦਰ ਸਿੰਘ ਚੀਮਾ ਅਤੇ ਅਮਰਿੰਦਰ ਸਿੰਘ ਆਦਿ ਹਾਜ਼ਰ ਸਨ।
ਵਿਧਾਇਕ ਗਿਆਸਪੁਰਾ ਦੇ ਦਫ਼ਤਰ ਅੱਗੇ ਧਰਨਾ ਜਾਰੀ
ਪਾਇਲ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਝੋਨੇ ਦੀ ਖ਼ਰੀਦ ਨਿਰਵਿਘਨ ਅਤੇ ਚੁਕਾਈ ਕਰਵਾਉਣ ਲਈ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਅੱਗੇ ਲੱਗਿਆ ਧਰਨਾ ਜਾਰੀ ਰਿਹਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਜਾਣ ਬੁੱਝ ਕੇ ਪ੍ਰੇਸ਼ਾਨ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖ਼ਰੀਦ ਨਿਰਵਿਘਨ ਤੇ ਚੁਕਾਈ ਨਹੀਂ ਹੁੰਦੀ, ਸਿਆਸੀ ਆਗੂਆਂ ਤੇ ਟੌਲ ਪਲਾਜ਼ਾ ਮੁਫ਼ਤ ਹੀ ਰਹਿਣਗੇ। ਅੱਜ ਦੇ ਧਰਨੇ ਨੂੰ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਮਨੋਹਰ ਸਿੰਘ ਕਲਾਹੜ, ਰਾਜਿੰਦਰ ਸਿੰਘ ਸਿਆੜ, ਬਲਵੰਤ ਸਿੰਘ ਘੁਡਾਣੀ, ਜਸਵੀਰ ਸਿੰਘ ਅਸ਼ਗਰੀਪੁਰ, ਨਾਜਰ ਸਿੰਘ ਸਿਆੜ, ਜਸਬੀਰ ਸਿੰਘ ਖੱਟੜਾ, ਲਖਵਿੰਦਰ ਸਿੰਘ ਲਾਡੀ ਉਕਸੀ, ਰੁਪਿੰਦਰ ਸਿੰਘ ਜੋਗੀਮਾਜਰਾ ਤੇ ਪਰਮਵੀਰ ਸਿੰਘ ਘਲੋਟੀ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ
ਕਿਸਾਨਾਂ ਵੱਲੋਂ ਚੌਕੀਮਾਨ ਟੌਲ ਪਲਾਜ਼ਾ ’ਤੇ ਧਰਨਾ ਜਾਰੀ
ਜਗਰਾਉਂ: ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਦੀ ਮੰਗ ਲਈ ਕਿਸਾਨਾਂ ਨੇ ਨਜ਼ਦੀਕੀ ਚੌਕੀਮਾਨ ਟੌਲ ਪਲਾਜ਼ਾ ਘੇਰੀ ਰੱਖਿਆ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਮੰਗਾਂ ਦੇ ਹੱਕ ’ਚ ਛੇ ਦਿਨ ਤੋਂ ਟੌਲ ਪਲਾਜ਼ਾ ’ਤੇ ਧਰਨਾ ਲਾਇਆ ਹੋਇਆ ਹੈ, ਪਰ ਝੋਨੇ ਦੀ ਬੇਕਦਰੀ, ਕਿਸਾਨਾਂ ਦੀ ਖੁਆਰੀ ਤੇ ਚੁਕਾਈ ਨਾ ਹੋਣ ਖ਼ਿਲਾਫ਼ ਭਰਵੀਂ ਰੋਸ ਰੈਲੀ ਕੀਤੀ ਗਈ। ਕਿਸਾਨਾਂ ਨੇ ਟੌਲ ਨੂੰ ਪਰਚੀ ਮੁਕਤ ਕੀਤਾ ਹੋਇਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਝੋਨੇ ਦੀ ਖਰੀਦ ਕਰਨ ਤੋਂ ਭੱਜਣਾ ਚਾਹੁੰਦੀਆਂ ਹਨ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ, ਚਰਨਜੀਤ ਸਿੰਘ ਫੱਲੇਵਾਲ, ਗੁਰਪ੍ਰੀਤ ਸਿੰਘ ਨੂਰਪੁਰਾ, ਪਰਵਾਰ ਸਿੰਘ ਗਾਲਿਬ, ਦਰਸ਼ਨ ਸਿੰਘ ਫੱਲੇਵਾਲ, ਤੀਰਥ ਸਿੰਘ, ਜਸਵੰਤ ਸਿੰਘ ਭੱਟੀਆਂ, ਅਮਰਜੀਤ ਕੌਰ ਮਾਜਰੀ, ਪ੍ਰੇਮ ਬੁਜਰਗ, ਬੁੱਧ ਸਿੰਘ ਰਸੂਲਪੁਰ, ਅਜੀਤ ਸਿੰਘ ਦਾਖਾ, ਕੁਸਤਰੀ ਲਾਲ ਤੇ ਅਜੀਤ ਸਿੰਘ ਮਾਜਰੀ ਆਦਿ ਨੇ ਧਰਨੇ ਨੂੰ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖਰੀਦ ਨਿਰਵਿਘਨ ਤੇ ਚੁਕਾਈ ਨਹੀਂ ਹੁੰਦੀ ਸਿਆਸੀ ਆਗੂਆਂ ਅਤੇ ਟੌਲ ਪਲਾਜ਼ੇ ਪਰਚੀ ਮੁਕਤ ਹੀ ਰਹਿਣਗੇ। - ਨਿੱਜੀ ਪੱਤਰ ਪ੍ਰੇਰਕ