ਖੰਨਾ ਪੁਲੀਸ ਨੇ ‘ਆਪ’ ਕਿਸਾਨ ਵਿੰਗ ਦੇ ਆਗੂ ਦੇ ਕਤਲ ਨੂੰ ਤਿੰਨ ਘੰਟਿਆਂ ’ਚ ਸੁਲਝਾਇਆ
06:22 PM Sep 10, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਖੰਨਾ, 10 ਸਤੰਬਰ
ਇੱਥੋਂ ਦੀ ਪੁਲੀਸ ਨੇ ਤੇਜ਼ ਕਾਰਵਾਈ ਕਰਦਿਆਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਕਿਸਾਨ ਵਿੰਗ ਦੇ ਆਗੂ ਦੇ ਸਨਸਨੀਖੇਜ਼ ਕਤਲ ਨੂੰ ਸੁਲਝਾਇਆ ਹੈ। ਪੁਲੀਸ ਨੇ ਇਹ ਮਾਮਲਾ ਤਿੰਨ ਘੰਟਿਆਂ ਵਿਚ ਹੀ ਸੁਲਝਾ ਲਿਆ ਹੈ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਖੰਨਾ ਦੇ ਐਸਐਸਪੀ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ‘ਆਪ’ ਕਿਸਾਨ ਵਿੰਗ ਦੇ ਸਥਾਨਕ ਪ੍ਰਧਾਨ ਤਰਲੋਚਨ ਸਿੰਘ ਡੀਸੀ ਦੀ ਗੋਲੀ ਮਾਰਨ ਵਾਲੇ ਮੁੱਖ ਮੁਲਜ਼ਮ ਨੂੰ ਗੋਲੀਬਾਰੀ ਦੇ ਤਿੰਨ ਘੰਟਿਆਂ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੇ ਖੁਲਾਸਾ ਕੀਤਾ ਕਿ ਇਹ ਕਤਲ ਨਿੱਜੀ ਦੁਸ਼ਮਣੀ ਦਾ ਨਤੀਜਾ ਸੀ ਅਤੇ ਇਸ ਦਾ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਤਰਲੋਚਨ ਸਿੰਘ (60) ਇਕੋਲਾਹਾ ਪਿੰਡ ਦਾ ਰਹਿਣ ਵਾਲਾ ਸੀ। ਉਸ ਉੱਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਆਪਣੇ ਖੇਤ ਤੋਂ ਘਰ ਪਰਤ ਰਿਹਾ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
Advertisement
Advertisement