ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੰਨਾ ਨੇ ਚੋਣ ਮੁਹਿੰਮ ਦਾ ਕੀਤਾ ਆਗਾਜ਼

10:09 AM May 12, 2024 IST
ਹਲਕਾ ਸੰਗਰੂਰ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੂੰ ਸਿਰੋਪਾਓ ਭੇਟ ਕਰਦੇ ਹੋਏ ਮੁੱਖ ਗ੍ਰੰਥੀ ਅਤੇ ਹੋਰ।

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 11 ਮਈ
ਭਾਜਪਾ ਵੱਲੋਂ ਲੋਕ ਸਭਾ ਚੋਣਾਂ ਦੇ ਅਖਾੜੇ ’ਚ ਸੰਗਰੂਰ ਤੋਂ ਉਤਾਰੇ ਗਏ ਉਮੀਦਵਾਰ ਅਰਵਿੰਦ ਖੰਨਾ ਵੱਲੋਂ ਅੱਜ ਜਿਥੇ ਵੱਖ ਵੱਖ ਧਾਰਮਿਕਾਂ ਅਸਥਾਨਾਂ ਦੇ ਦਰਸ਼ਨ ਕੀਤੇ ਗਏ, ਉੱਥੇ ਉਨ੍ਹਾਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਆਪਣੇ ਚੋਣ ਪ੍ਰਚਾਰ ਦੀ ਸਫ਼ਲਤਾ ਤੇ ਹਲਕੇ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਸ੍ਰੀ ਖੰਨਾ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ ਅਤੇ ਧਰਮ ਪ੍ਰਚਾਰ ਦੇ ਸਕੱਤਰ ਭੁਪਿੰਦਰ ਸਿੰਘ ਗਰੇਵਾਲ ਵੱਲੋਂ ਸਿਰੋਪਾਓ ਭੇਟ ਕੀਤਾ ਗਿਆ। ਇਸ ਮੌਕੇ ਸ੍ਰੀ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਅਤੇ ਸੂਬੇ ’ਚ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੇ ਵਿਕਾਸ ਦੀ ਸੁਨਾਮੀ ਹੈ ਤੇ ਕੇਂਦਰ ’ਚ ਭਾਜਪਾ ਤੀਜੀ ਵਾਰ ਭਾਰੀ ਬਹੁਮੱਤ ਨਾਲ ਆਪਣੀ ਸਰਕਾਰ ਬਣਾਏਗੀ। 10 ਸਾਲਾਂ ’ਚ ਮੋਦੀ ਸਰਕਾਰ ਨੇ ਜੋ ਕੰਮ ਕੀਤੇ ਉਸ ਨੇ ਦੇਸ਼ ਦੀ ਦਿਸ਼ਾ ਅਤੇ ਦਸ਼ਾ ਨੂੰ ਬਦਲ ਕੇ ਰੱਖ ਦਿੱਤਾ। ਆਵਾਸ ਯੋਜਨਾ ਨਾਲ ਜਿੱਥੇ ਗਰੀਬਾਂ ਨੂੰ ਘਰ ਮਿਲੇ, ਉੱਥੇ ਵਪਾਰੀਆਂ ਨੂੰ ਪ੍ਰੁਫੱਲਿਤ ਕਰਨ ਵਪਾਰ ਪੱਖੀ ਨੀਤੀਆਂ ਘੜੀਆਂ। ਇਸ ਕਾਰਨ ਪੂਰੀ ਦੁਨੀਆ ਅੰਦਰ ਭਾਰਤ ਨਿਵੇਸ਼ ਲਈ ਪਹਿਲੀ ਪ੍ਰਸੰਦ ਬਣਿਆ। ਇਸ ਮੌਕੇ ਸ੍ਰੀ ਖੰਨਾ ਨਾਲ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ।

Advertisement

Advertisement