ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੰਨਾ: ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ’ਚ ਵਿਘਨ

06:20 AM Jan 15, 2025 IST
ਨਾਜਾਇਜ਼ ਕਬਜ਼ਿਆਂ ਕਾਰਨ ਸਮਰਾਲਾ ਰੋਡ ’ਤੇ ਲੱਗਿਆ ਵਾਹਨਾਂ ਦਾ ਜਾਮ।
ਜੋਗਿੰਦਰ ਸਿੰਘ ਓਬਰਾਏ
Advertisement

ਖੰਨਾ, 14 ਜਨਵਰੀ

ਇਥੇ ਸ਼ਹਿਰ ਦੇ ਅੰਦਰੂਨੀ ਅਤੇ ਬਾਹਰੀ ਇਲਾਕਿਆਂ ਦੀ ਆਵਾਜਾਈ ਵਿਵਸਥਾ ਠੱਪ ਹੋ ਕੇ ਰਹਿ ਗਈ ਹੈ। ਦੁਕਾਨਦਾਰਾਂ ਵੱਲੋਂ ਸੜਕਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ, ਨਗਰ ਕੌਂਸਲ ਪ੍ਰਸ਼ਾਸਨ ਅਤੇ ਸ਼ਹਿਰ ਦੀ ਟਰੈਫਿਕ ਪੁਲੀਸ ਦੀ ਕਥਿਤ ਲਾਪ੍ਰਵਾਹੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਸਮਰਾਲਾ ਰੋਡ ’ਤੇ ਬਣੇ ਰੇਲਵੇ ਪੁਲ ਤੋਂ ਹੇਠਾਂ ਉਤਰਦੇ ਹੀ ਸਮਰਾਲਾ ਚੌਕ ਤੱਕ ਬਾਜ਼ਾਰ ਦੀ ਹਾਲਤ ਇੰਨੀ ਮਾੜੀ ਹੈ ਕਿ ਜਿਵੇਂ ਹੀ ਇਸ ਸੜਕ ਦੇ ਦੋਵੇਂ ਪਾਸੇ ਦੁਕਾਨਾਂ ਖੁੱਲ੍ਹਦੀਆਂ ਹਨ ਤਾਂ ਸੜਕ ’ਤੇ ਲੰਘਣ ਲਈ ਜਗ੍ਹਾ ਘਟ ਜਾਂਦੀ ਹੈ। ਹਾਲਾਤ ਇਹ ਹਨ ਕਿ ਸੜਕ ਦੇ ਦੋਵੇਂ ਪਾਸੇ ਦੁਕਾਨਦਾਰ ਆਪਣੀਆਂ ਦੁਕਾਨਾਂ ਤੋਂ ਲੈ ਕੇ ਸੜਕ ਕਿਨਾਰੇ ਤੱਕ ਆਪਣਾ ਸਾਮਾਨ ਰੱਖ ਕੇ ਸ਼ੋਅਰੂਮ ਵਿੱਚ ਬਦਲ ਦਿੰਦੇ ਹਨ। ਕੁਝ ਦੁਕਾਨਦਾਰ ਆਪਣੇ ਵਾਹਨ ਸੜਕ ਕਿਨਾਰੇ ਖੜ੍ਹੇ ਕਰਦੇ ਹਨ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸੜਕ ’ਤੇ ਸਵੇਰ ਤੋਂ ਦੇਰ ਰਾਤ ਤੱਕ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੜਕ ’ਤੇ ਕਰਿਆਨਾ, ਸਟੇਸ਼ਨਰੀ, ਧਾਰਮਿਕ ਸਾਮਾਨ, ਮੈਡੀਕਲ, ਸਕੂਲ ਦਾ ਸਾਮਾਨ, ਕੱਪੜੇ ਅਤੇ ਹੋਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਹਨ। ਕਈ ਦੁਕਾਨਦਾਰਾਂ ਵੱਲੋਂ ਸ਼ੈੱਡਾਂ, ਦੁਕਾਨ ਦੇ ਸਾਮਾਨ, ਪੋਲ ਅਤੇ ਬੋਰਡ ਲਗਾ ਕੇ, ਦੁਪਹੀਆ ਵਾਹਨਾਂ ਰਾਹੀਂ ਸੜਕ ਤੱਕ ਕਬਜ਼ਾ ਕਰ ਲਿਆ ਜਾਂਦਾ ਹੈ। ਇਸ ਕਾਰਨ ਸਵੇਰ ਤੋਂ ਦੇਰ ਰਾਤ ਤੱਕ ਇਸ ਸੜਕ ’ਤੇ ਭੀੜ-ਭੜੱਕਾ ਰਹਿੰਦਾ ਹੈ।

Advertisement

\Bਸਮੱਸਿਆ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਾਂਗੇ: ਟਰੈਫਿਕ ਇੰਚਾਰਜ\B

ਇਨ੍ਹਾਂ ਨਾਜਾਇਜ਼ ਕਬਜ਼ਿਆਂ ਅਤੇ ਟਰੈਫਿਕ ਸਮੱਸਿਆ ਸਬੰਧੀ ਜਦੋਂ ਪੁਲੀਸ ਜ਼ਿਲ੍ਹਾ ਖੰਨਾ ਦੇ ਟਰੈਫਿਕ ਇੰਚਾਰਜ ਕੁਲਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਸੜਕ ’ਤੇ ਕੀਤੇ ਨਾਜਾਇਜ਼ ਕਬਜ਼‌ਿਆਂ ਨੂੰ ਹਟਾਉਣ ਦਾ ਅਧਿਕਾਰ ਸਿਰਫ਼ ਨਗਰ ਕੌਂਸਲ ਖੰਨਾ ਕੋਲ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਟੀਮ ਨਾਲ ਦਿਨ ਵਿੱਚ ਕਈ ਵਾਰ ਸਮਰਾਲਾ ਰੋਡ ’ਤੇ ਜਾ ਰਹੇ ਹਨ ਅਤੇ ਹਰ ਰੋਜ਼ ਦਰਜਨਾਂ ਖੜ੍ਹੇ ਵਾਹਨਾਂ ਦੇ ਚਲਾਨ ਵੀ ਕੱਟ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਸਮੱਸਿਆ ਦੇ ਹੱਲ ਲਈ ਕੋਈ ਮਾਸਟਰ ਪਲਾਨ ਤਿਆਰ ਕਰਨਗੇ ਤਾਂ ਜੋ ਇਸ ਸੜਕ ਉਪਰ ਟਰੈਫਿਕ ਜਾਮ ਨਾ ਹੋਵੇ।

\Bਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਾਂਗੇ: ਈਓ \B

ਇਸੇ ਤਰ੍ਹਾਂ ਨਾਜਾਇਜ਼ ਕਬਜ਼ਿਆਂ ਸਬੰਧੀ ਨਗਰ ਕੌਂਸਲ ਦੇ ਈਓ ਚਰਨਜੀਤ ਸਿੰਘ ਉੱਭੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਪਹਿਲੀ ਵਾਰ ਆਇਆ ਹੈ। ਉਹ ਜਲਦ ਹੀ ਨਗਰ ਕੌਂਸਲ ਦੀ ਕਬਜ਼ਾ ਹਟਾਉਣ ਵਾਲੀ ਟੀਮ ਨੂੰ ਭੇਜ ਕੇ ਸੜਕ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਾਰਵਾਈ ਕਰਨਗੇ।

 

Advertisement