ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਵਾਈਐੱਲ ਨਹਿਰ ਵਿੱਚ ਜਮ੍ਹਾਂ ਹੋਇਆ ਖਰੜ ਦੇ ਸੀਵਰੇਜ ਦਾ ਪਾਣੀ

06:28 AM Jul 05, 2024 IST
ਪਿੰਡ ਤਾਜਪੁਰ ਨੇੜੇ ਐੱਸਵਾਈਐੱਲ ਨਹਿਰ ਵਿੱਚ ਜਮ੍ਹਾਂ ਹੋਇਆ ਸੀਵਰੇਜ ਦਾ ਪਾਣੀ।

ਸੰਜੀਵ ਤੇਜਪਾਲ
ਮੋਰਿੰਡਾ, 4 ਜੁਲਾਈ
ਪਿੰਡ ਤਾਜਪੁਰਾ ਦੇ ਲੋਕਾਂ ਨੇ ਪਿੰਡਾਂ ਕੋਲੋਂ ਲੰਘਦੀ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਵਿੱਚ ਪੈਂਦਾ ਖਰੜ ਸ਼ਹਿਰ ਦੇ ਸੀਵਰੇਜ ਦਾ ਪਾਣੀ ਰੋਕਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਨਹਿਰ ਵਿੱਚ ਲੱਗੇ ਬੰਨ੍ਹ ਨੂੰ ਤੁਰੰਤ ਨਾ ਹਟਾਇਆ ਗਿਆ ਤਾਂ ਉਹ ਆਪਣੇ ਪੱਧਰ ’ਤੇ ਇਸ ਬੰਨ੍ਹ ਨੂੰ ਹਟਾਉਣ ਲਈ ਮਜਬੂਰ ਹੋਣਗੇ ਅਤੇ ਇਸ ਲਈ ਪੰਜਾਬ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀ ਜ਼ਿੰਮੇਵਾਰ ਹੋਣਗੇ।
ਪਿੰਡ ਤਾਜਪੁਰਾ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ, ਸਿਕੰਦਰ ਸਿੰਘ ਰਘਵੀਰ ਸਿੰਘ ਅਤੇ ਹੋਰਨਾਂ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਕੋਲੋਂ ਲੰਘ ਰਹੀ ਐੱਸਵਾਈਐੱਲ ਨਹਿਰ ਵਿੱਚ 30-35 ਫੁੱਟ ਤੋਂ ਵੱਧ ਖਰੜ ਦੇ ਸੀਵਰੇਜ ਦਾ ਪਾਣੀ ਜਮ੍ਹਾਂ ਹੋ ਗਿਆ ਹੈ ਜੋ ਕਿ ਰੋਜ਼ਾਨਾ ਵਧਦਾ ਜਾ ਰਿਹਾ ਹੈ। ਇਸ ਦੂਸ਼ਿਤ ਪਾਣੀ ਕਾਰਨ ਜਿੱਥੇ ਪਿੰਡ ਦਾ ਪੀਣ ਵਾਲਾ ਪਾਣੀ ਦੂਸ਼ਿਤ ਹੋ ਗਿਆ ਹੈ ਉੱਥੇ ਹੀ ਪਿੰਡ ਵਿੱਚ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਫੈਲ ਰਹੀਆਂ ਹਨ ਅਤੇ ਛੋਟੇ ਬੱਚਿਆਂ ਦੇ ਇਸ ਨਹਿਰ ਵਿੱਚ ਡੁੱਬਣ ਦਾ ਖਤਰਾ ਹਰ ਸਮੇਂ ਬਣਿਆ ਰਹਿੰਦਾ ਹੈ। ਸਰਪੰਚ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਦੂਸ਼ਿਤ ਪਾਣੀ ਕਾਰਨ ਪਿੰਡ ਦੇ ਕਰੀਬ ਡੇਢ ਦਰਜਨ ਤੇ ਵੱਧ ਮਰੀਜ਼ ਕੈਂਸਰ ਦੀ ਬਿਮਾਰੀ ਤੋਂ ਪੀੜਤ ਹਨ। ਉਨ੍ਹਾਂ ਦੱਸਿਆ ਕਿ ਨਹਿਰ ਵਿੱਚ ਜਮ੍ਹਾਂ ਹੋਏ ਗੰਦੇ ਪਾਣੀ ਨਾਲ ਖੇਤੀਬਾੜੀ ਲਈ ਵਰਤਿਆ ਜਾਣ ਵਾਲਾ ਟਿਊਬਵੈੱਲ ਦਾ ਪਾਣੀ ਵੀ ਦੂਸ਼ਿਤ ਹੋ ਰਿਹਾ ਹੈ ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ’ਤੇ ਮਾਰੂ ਪ੍ਰਭਾਵ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਤਾਜਪੁਰ ਦੇ ਲੋਕ ਪਾਣੀ ਦੀ ਇਸ ਸਮੱਸਿਆ ਨੂੰ ਹੱਲ ਕਰਨ ਲਈ ਲਗਾਤਾਰ ਪ੍ਰਸ਼ਾਸਨਿਕ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਬੇਨਤੀ ਕਰਦੇ ਆ ਰਹੇ ਹਨ ਪ੍ਰੰਤੂ ਕਿਸੇ ਅਧਿਕਾਰੀ ਨੇ ਮਸਲਾ ਹੱਲ ਨਹੀਂ ਕੀਤਾ ਜਦਕਿ ਦੂਸ਼ਿਤ ਪਾਣੀ ਕਾਰਨ ਇਸ ਨਹਿਰ ਦੇ ਨਾਲ ਲੱਗਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਹੋਣ ਦਾ ਡਰ ਬਣਿਆ ਹੋਇਆ ਹੈ।

Advertisement

ਕੀ ਕਹਿੰਦੇ ਨੇ ਅਧਿਕਾਰੀ

ਮੋਰਿੰਡਾ ਦੇ ਐੱਸਡੀਐੱਮ ਸੁਖਪਾਲ ਸਿੰਘ ਨੇ ਕਿਹਾ ਕਿ ਇਸ ਸਬੰਧੀ ਐੱਸਡੀਐੱਮ ਖਰੜ ਨਾਲ ਗੱਲ ਕਰਨ ਉਪਰੰਤ ਖਰੜ ਵਿੱਚ ਲੱਗੇ ਸੀਵਰੇਜ ਟਰੀਟਮੈਂਟ ਪਲਾਂਟ ਨੇੜੇ ਵੱਡੀਆਂ ਪਾਈਪਾਂ ਪਾ ਕੇ ਪਾਣੀ ਨੂੰ ਕਪੂਰੀ ਨਹਿਰ ਵਿੱਚ ਪਾਇਆ ਜਾ ਚੁੱਕਾ ਹੈ, ਜਿਸ ਕਰ ਕੇ ਐੱਸਵਾਈਐੱਲ ਨਹਿਰ ਰਾਹੀਂ ਮੋਰਿੰਡਾ ਬਲਾਕ ਦੇ ਪਿੰਡਾਂ ਵਿੱਚ ਆਉਣ ਵਾਲੇ ਸੀਵਰੇਜ ਅਤੇ ਬਰਸਾਤੀ ਪਾਣੀ ਦਾ ਪ੍ਰੈਸ਼ਰ ਘੱਟ ਜਾਵੇਗਾ। ਇਸ ਨਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀਆਂ ਸੰਭਾਵਨਾਵਾਂ ਵੀ ਘੱਟ ਹੋ ਜਾਣਗੀਆਂ।

Advertisement
Advertisement
Advertisement