ਖਰੜ ਪੁਲੀਸ ਵੱਲੋਂ ਸੰਪਰਕ ਮੀਟਿੰਗ
05:23 AM Jan 10, 2025 IST
ਖਰੜ: ਅੱਜ ਸ਼ਹੀਦ ਭਗਤ ਸਿੰਘ ਮਾਰਕਿਟ, ਸੰਨੀ ਐਨਕਲੇਵ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਖਰੜ ਦੇ ਡੀਐੱਸਪੀ ਕਰਨ ਸਿੰਘ ਸੰਧੂ, ਸੰਨੀ ਐਨਕਲੇਵ ਦੇ ਪੁਲੀਸ ਚੌਕੀ ਇੰਚਾਰਜ ਚਰਨ ਸਿੰਘ, ਹਰਪ੍ਰੀਤ ਸਿੰਘ ਗੁਜਰਾਲ, ਵਾਰਡ ਨੰਬਰ ਸੱਤ ਦੇ ਕੌਂਸਲਰ ਨੇ ਹਿੱਸਾ ਲਿਆ। ਮੀਟਿੰਗ ਵਿੱਚ ਪੁਲੀਸ ਅਧਿਕਾਰੀਆਂ ਨੇ ਉੱਥੋਂ ਦੇ ਵਸਨੀਕਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਅਧਿਕਾਰੀਆਂ ਨੇ ਲੋਕਾਂ ਤੋਂ ਸਹਿਯੋਗ ਮੰਗਦਿਆਂ ਕਿਹਾ ਕਿ ਉਹ ਕਿਸੇ ਕਿਸਮ ਦੇ ਮਾੜੇ ਅਨਸਰ ਸਬੰਧੀ ਅਤੇ ਨਸ਼ਿਆਂ ਸਬੰਧੀ ਪੁਲੀਸ ਨੂੰ ਸੂਚਿਤ ਕਰਨ। ਅਧਿਕਾਰੀਆਂ ਵੱਲੋਂ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ। -ਪੱਤਰ ਪ੍ਰੇਰਕ
Advertisement
Advertisement