ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਸਤਾ ਹਾਲ ਸੜਕ ’ਤੇ ਝੋਨਾ ਲਗਾ ਕੇ ਰੋਸ ਪ੍ਰਗਟਾਇਆ

07:26 AM Jul 06, 2023 IST
ਭਵਾਨੀਗੜ੍ਹ-ਨਾਭਾ ਮੁੱਖ ਸੜਕ ’ਤੇ ਖੜ੍ਹੇ ਪਾਣੀ ਵਿੱਚ ਝੋਨਾ ਲਗਾਉਂਦੇ ਹੋਏ ਹੋਏ ਅਕਾਲੀ ਆਗੂ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਜੁਲਾਈ
ਮੌਨਸੂਨ ਦੇ ਪਹਿਲੇ ਮੀਂਹ ਦੌਰਾਨ ਹੀ ਅੱਜ ਇੱਥੇ ਭਵਾਨੀਗੜ੍ਹ-ਨਾਭਾ ਮਾਰਗ ’ਤੇ ਬਾਲਦ ਕੈਂਚੀਆਂ ’ਤੇ ਖੜ੍ਹੇ ਗੋਡੇ-ਗੋਡੇ ਪਾਣੀ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਸੰਗਰੂਰ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਰਕਰਾਂ ਤੇ ਦੁਕਾਨਦਾਰਾਂ ਵੱਲੋਂ ਝੋਨਾ ਲਗਾ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ‘ਆਪ’ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਤੋਂ ਨਾਭਾ ਨੂੰ ਜਾਣ ਵਾਲੀ ਮੁੱਖ ਸੜਕ ਪੂਰੀ ਤਰ੍ਹਾਂ ਟੁੱਟੀ ਪਈ ਹੈ। ਲੰਬੇ ਸਮੇਂ ਤੋਂ ਦੁਕਾਨਦਾਰਾਂ ਵੱਲੋਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਅਜੇ ਤੱਕ ਇਸ ਸੜਕ ਦੀ ਮੁਰੰਮਤ ਨਹੀਂ ਕਰਵਾਈ ਗਈ।
ਅੱਜ ਮੀਂਹ ਤੋਂ ਬਾਅਦ ਬਾਲਦ ਕੈਂਚੀਆਂ ਵਿੱਚ ਛੱਪੜ ਦਾ ਰੂਪ ਧਾਰਨ ਕਰ ਗਈ ਇਸ ਸੜਕ ’ਤੇ ਅਕਾਲੀ ਵਰਕਰਾਂ ਤੇ ਦੁਕਾਨਦਾਰਾਂ ਨਾਲ ਮਿਲ ਕੇ ਝੋਨਾ ਲਗਾਇਆ। ਬਾਅਦ ਵਿੱਚ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਸਮੇਂ ਮੌਜੂਦਾ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਬੱਸ ਅੱਡੇ ਵਿੱਚ ਝੋਨਾ ਲਗਾ ਕੇ ਰੋਸ ਪ੍ਰਦਰਸਨ ਕਰਦੇ ਰਹੇ ਹਨ, ਪਰ ਹੁਣ ਆਪਣੀ ਸਰਕਾਰ ਦੌਰਾਨ ਇਸ ਸੜਕ ਦੀ ਮੁਰੰਮਤ ਨਹੀਂ ਕਰਵਾਈ ਗਈ।
ਇਸ ਮੌਕੇ ਅਕਾਲੀ ਆਗੂ ਰੁਪਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਗੋਲਡੀ ਤੂਰ, ਗੁਰਮੀਤ ਸਿੰਘ ਜ਼ੈਲਦਾਰ, ਗੁਰਪ੍ਰੀਤ ਸਿੰਘ ਮਾਝਾ, ਬਲਵਿੰਦਰ ਸਿੰਘ ਮਾਝੀ, ਭਰਪੂਰ ਸਿੰਘ ਸਰਪੰਚ ਬਾਲਦ ਕੋਠੀ, ਪ੍ਰਗਟ ਸਿੰਘ, ਨਰਿੰਦਰ ਸਿੰਘ ਬਲਿਆਲ ਅਤੇ ਮੱਖਣ ਸਿੰਘ ਆਦਿ ਅਕਾਲੀ ਆਗੂ ਹਾਜ਼ਰ ਸਨ।

Advertisement

Advertisement
Tags :
ਖਸਤਾਝੋਨਾਪ੍ਰਗਟਾਇਆ
Advertisement