ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੱਟਰ ਸਰਕਾਰ ਪੁਲੀਸ ਦੀ ਵਰਤੋਂ ਅਪਰਾਧੀਆਂ ਦੀ ਥਾਂ ਕਿਸਾਨਾਂ ਮਜ਼ਦੂਰਾਂ ’ਤੇ ਕਰ ਰਹੀ ਹੈ: ਦੀਪੇਂਦਰ ਹੁੱਡਾ

07:32 AM Mar 02, 2024 IST

ਪ੍ਰਭੂ ਦਿਆਲ
ਸਿਰਸਾ, 1 ਮਾਰਚ
ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਹਾ ਹੈ ਕਿ ਖੱਟਰ ਸਰਕਾਰ ਪੁਲੀਸ ਨੂੰ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਨਹੀਂ ਸਗੋਂ ਆਪਣੀਆਂ ਹੱਕੀ ਮੰਗਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਮਜ਼ਦੂਰਾਂ ’ਤੇ ਵਰਤ ਰਹੀ ਹੈ। ਉਹ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਹਾ ਕਿ ਰੋਹਤਕ ਦੇ ਲਖਨਮਾਜਰਾ ਨੇੜੇ ਅਣਪਛਾਤੇ ਸ਼ੂਟਰਾਂ ਨੇ ਗੁੜਗਾਓਂ ਦੇ ਇਕ ਵਪਾਰੀ ਦੀ ਕਾਰ ’ਤੇ ਬੇਰਹਿਮੀ ਨਾਲ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ। ਹਰਿਆਣਾ, ਜਿਸ ਨੂੰ 2014 ਤੋਂ ਪਹਿਲਾਂ ਵਿਕਾਸ ਵਜੋਂ ਜਾਣਿਆ ਜਾਂਦਾ ਸੀ, ਅੱਜ ਖੱਟਰ ਸਰਕਾਰ ਦੇ 10 ਸਾਲਾਂ ਦੌਰਾਨ ਅਪਰਾਧ ਰਾਜ ਵਜੋਂ ਜਾਣਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਦੇਸ਼ ਭਰ ਵਿੱਚ ਬੇਰੁਜ਼ਗਾਰੀ, ਨਸ਼ਿਆਂ ਅਤੇ ਅਪਰਾਧ ਵਿੱਚ ਨੰਬਰ ਇੱਕ ਉੱਤੇ ਪਹੁੰਚ ਗਿਆ ਹੈ। ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਸੂਬੇ ਵਿੱਚ ਜੰਗਲ ਰਾਜ ਕਾਇਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ’ਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਸਰਕਾਰ ਅਪਰਾਧੀਆਂ ਅੱਗੇ ਬੇਵੱਸ ਨਜ਼ਰ ਆ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ’ਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਸਰਕਾਰ ਪੂਰਾ ਕਰੇਗੀ। ਇਸ ਮੌਕੇ ਵਿਧਾੲਕ ਸ਼ੀਸ਼ਪਾਲ ਕੇਹਰਵਾਲਾ, ਰਾਜ ਕੁਮਾਰ ਸ਼ਰਮਾ ਆਦਿ ਮੌਜੂਦ ਸਨ।

Advertisement

Advertisement
Advertisement