ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੱਟਰ ਨੇ ਏਅਰ ਫੋਰਸ ਸਟੇਸ਼ਨ ’ਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

10:53 AM Jul 23, 2023 IST
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਸਵਾਗਤ ਕਰਦੇ ਹੋਏ ਭਾਜਪਾ ਆਗੂ ਤੇ ਅਧਿਕਾਰੀ। -ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 22 ਜੁਲਾਈ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਬਾਅਦ ਦੁਪਹਿਰ ਇੱਥੇ ਏਅਰ ਫੋਰਸ ਸਟੇਸ਼ਨ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹੜ੍ਹਾਂ ਨਾਲ ਹੋਏ ਨੁਕਸਾਨ ਤੇ ਪਾਣੀ ਦੀ ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਹਸਲ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਬਾਅਦ ਦੁਪਹਿਰ ਇੱਥੇ ਏਅਰ ਫੋਰਸ ਸਟੇਸ਼ਨ ਪਹੁੰਚੇ, ਜਿੱਥੇ ਉਹ ਕੁਝ ਸਮੇਂ ਲਈ ਰੁਕੇ। ਇਸ ਦੌਰਾਨ ਭਾਜਪਾ ਆਗੂਆਂ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਮਗਰੋਂ ਮੁੱਖ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕੀਤੇ ਗਏ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਘੱਗਰ ਵਿੱਚ ਪਾਣੀ ਦੀ ਮੌਜੂਦਾ ਸਥਿਤੀ ਤੇ ਰੰਗੋਈ ਨਾਲੇ ਬਾਰੇ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਘੱਗਰ ਤੇ ਰੰਗੋਈ ਨਾਲੇ ਦੇ ਹੜ੍ਹ ਨੂੰ ਰੋਕਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਪਾਰਥ ਗੁਪਤਾ, ਐੱਸਪੀ ਉਦੈ ਸਿੰਘ ਮੀਣਾ, ਮੁੱਖ ਮੰਤਰੀ ਦੇ ਸਾਬਕਾ ਸਿਆਸੀ ਸਲਾਹਕਾਰ ਜਗਦੀਸ਼ ਚੋਪੜਾ, ਸੰਸਦ ਮੈਂਬਰ ਸੁਨੀਤਾ ਦੁੱਗਲ ਤੇ ਗੋਬਿੰਦ ਕਾਂਡਾ ਸਣੇ ਭਾਜਪਾ ਆਗੂ ਮੌਜੂਦ ਸਨ।

Advertisement

Advertisement