ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੱਟਰ ਵੱਲੋਂ ਸ਼ੈਲਜਾ ਨੂੰ ਭਾਜਪਾ ’ਚ ਸ਼ਾਮਲ ਹੋਣ ਦੀ ਪੇਸ਼ਕਸ਼

07:53 AM Sep 22, 2024 IST

ਚੰਡੀਗੜ੍ਹ (ਆਤਿਸ਼ ਗੁਪਤਾ): ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਾਂਗਰਸ ਨੇਤਾ ਕੁਮਾਰੀ ਸ਼ੈਲਜਾ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਹੈ। ਸ੍ਰੀ ਖੱਟਰ ਨੇ ਕਾਂਗਰਸ ’ਤੇ ਦਲਿਤਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਘਰੌਂਡਾ ਤੋਂ ਉਮੀਦਵਾਰ ਹਰਵਿੰਦਰ ਕਲਿਆਣ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ, ‘ਕਾਂਗਰਸ ਨੇ ਹਰਿਆਣਾ ਵਿੱਚ ਦਲਿਤ ਆਗੂ ਦੀ ਨਹੀਂ, ਸਗੋਂ ਦਲਿਤ ਵਰਗ ਦੀ ਅਣਦੇਖੀ ਕੀਤੀ ਹੈ, ਜਦਕਿ ਭਾਜਪਾ ਵਿੱਚ ਹਰੇਕ ਵਰਗ ਦੇ ਆਗੂਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ।’ ਉਨ੍ਹਾਂ ਕਿਹਾ ਕਿ ਭੁਪਿੰਦਰ ਸਿੰਘ ਹੁੱਡਾ ਅਤੇ ਉਸ ਦੇ ਪੁੱਤਰ ਦੀਪੇਂਦਰ ਹੁੱਡਾ ਵਿੱਚ ਵੀ ਕੁਰਸੀ ਲਈ ਲੜਾਈ ਹੈ। ਸ਼ੈਲਜਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਬਾਰੇ ਸ੍ਰੀ ਖੱਟਰ ਨੇ ਕਿਹਾ ਕਿ ਇਹ ਸੰਭਾਵਨਾਵਾਂ ਦੀ ਦੁਨੀਆ ਹੈ ਅਤੇ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਉਧਰ ਹਰਿਆਣਾ ਕਾਂਗਰਸ ਦੀ ਸਾਬਕਾ ਪ੍ਰਧਾਨ ਕੁਮਾਰੀ ਸ਼ੈਲਜਾ ਸੋਸ਼ਲ ਮੀਡੀਆ ਤੋਂ ਵੀ ਗਾਇਬ ਹੋ ਗਈ ਹੈ। ਉਨ੍ਹਾਂ ਪਿਛਲੇ ਚਾਰ ਦਿਨਾਂ ਵਿੱਚ ਸਿਰਫ਼ ਤਿੰਨ ਪੋਸਟਾਂ ਹੀ ਫੇਸਬੁੱਕ ’ਤੇ ਸਾਂਝੀਆਂ ਕੀਤੀਆਂ ਹਨ।

Advertisement

Advertisement