ਖੱਟਰ ਵੱਲੋਂ ਜਿੰਦਲ ਦੇ ਹੱਕ ’ਚ ‘ਵਿਜੈ ਸੰਕਲਪ’ ਰੈਲੀ
08:00 AM May 15, 2024 IST
Advertisement
ਪੱਤਰ ਪ੍ਰੇਰਕ
ਗੂਹਲਾ ਚੀਕਾ, 14 ਮਈ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨਹੋਰ ਲਾਲ ਨੇ ਅੱਜ ਭਾਜਪਾ ਉਮੀਦਵਾਰ ਨਵੀਨ ਜਿੰਦਲ ਦੇ ਸਮਰਥਨ ਵਿੱਚ ਵਿਜੈ ਸੰਕਲਪ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ‘ਆਪ’ ਨੇਤਾ ਦੁਨੀਆ ਦੇ ਸਭ ਤੋਂ ਵੱਡੇ ਘੁਟਾਲੇਬਾਜ਼ ਹਨ, ਜਿਨ੍ਹਾਂ ਅੰਨਾ ਹਜ਼ਾਰੇ ਨੂੰ ਵੀ ਧੋਖਾ ਦਿੱਤਾ। ਉਨ੍ਹਾਂ ਕਿਹਾ ਕਾਂਗਰਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਕਾਰਜਾਂ ਤੋਂ ਬੌਖਲਾ ਗਈ ਹੈ। ਰੈਲੀ ਨੂੰ ਰਾਜ ਮੰਤਰੀ ਸੁਭਾਸ਼ ਸੁਧਾ ਅਤੇ ਰੈਲੀ ਦੇ ਪ੍ਰਬੰਧਕ ਅਤੇ ਸਾਬਕਾ ਵਿਧਾਇਕ ਕੁਲਵੰਤ ਬਾਜ਼ੀਗਰ ਨੇ ਵੀ ਸੰਬੋਧਨ ਕੀਤਾ। ਅੱਜ ਇੱਥੇ ਚੀਕਾ ਅਨਾਜ ਮੰਡੀ ਵਿੱਚ ਭਾਜਪਾ ਦੀ ਚੋਣ ਰੈਲੀ ਦਾ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਪਰ ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਸ਼ਹੀਦ ਊਧਮ ਸਿੰਘ ਚੌਕ ਵਿੱਚ ਘੇਰ ਕੇ ਹਿਰਾਸਤ ਵਿੱਚ ਲੈ ਲਿਆ।
Advertisement
Advertisement