ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਰੰਭ ਅੱਜ ਤੋਂ

06:20 AM Sep 02, 2024 IST

ਖੇਤਰੀ ਪ੍ਰਤੀਨਿਧ
ਐਸਏਐਸ ਨਗਰ(ਮੁਹਾਲੀ), 1 ਸਤੰਬਰ
ਮੁਹਾਲੀ ਜ਼ਿਲ੍ਹੇ ’ਚ ‘ਖੇਡਾਂ ਵਤਨ ਪੰਜਾਬ ਦੀਆਂ ਸੀਜਨ-3’ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਦੋ ਸਤੰਬਰ ਸੋਮਵਾਰ ਤੋਂ ਸ਼ੁਰੂ ਹੋ ਰਹੇ ਹਨ। ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਬਲਾਕਾਂ ਮੁਹਾਲੀ, ਡੇਰਾਬੱਸੀ, ਖਰੜ ਤੇ ਮਾਜਰੀ ਵਿੱਚ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਅੰਡਰ-14 ਤੋਂ 70 ਸਾਲ ਤੱਕ ਉਮਰ ਵਰਗ ਦੇ ਖਿਡਾਰੀ ਸ਼ਮੂਲੀਅਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਖੇਡ ਮੁਕਾਬਲੇ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਹੋ ਸਕੀ, ਉਹ ਆਫਲਾਈਨ ਰਜਿਸਟ੍ਰੇਸ਼ਨ ਮੌਕੇ ’ਤੇ ਕਰਵਾ ਕੇ ਖੇਡ ਮੁਕਾਬਲਿਆਂ ਵਿਚ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ ਬਲਾਕ ਡੇਰਾਬੱਸੀ ਦੀਆਂ ਖੇਡਾਂ ਦੋ ਤੋਂ ਚਾਰ ਸਤੰਬਰ ਤਕ ਸਰਕਾਰੀ ਕਾਲਜ ਡੇਰਾਬੱਸੀ ਅਤੇ ਲਾਲੜੂ ਸਟੇਡੀਅਮ ਵਿੱਚ ਹੋਣਗੀਆਂ। ਬਲਾਕ ਖਰੜ ਦੀਆਂ ਖੇਡਾਂ ਵੀ ਦੋ ਤੋਂ ਚਾਰ ਸਤੰਬਰ ਤਕ ਸ਼ਹੀਦ ਕਾਂਸ਼ੀ ਰਾਮ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਭਾਗੂਮਾਜਰਾ ਖਰੜ ਅਤੇ ਐਮਸੀ ਸਟੇਡੀਅਮ ਖਰੜ ਵਿੱਚ ਹੋਣਗੀਆਂ। ਬਲਾਕ ਮਾਜਰੀ ਦੀਆਂ ਖੇਡਾਂ 5 ਤੋਂ 7 ਸਤੰਬਰ ਤਕ ਸਪੋਰਟਸ ਸਟੇਡੀਅਮ ਸਿੰਘਪੁਰਾ ਰੋਡ ਕੁਰਾਲੀ ਅਤੇ ਖਾਲਸਾ ਸਕੂਲ ਕੁਰਾਲੀ ਵਿੱਚ ਕਰਾਈਆਂ ਜਾਣਗੀਆਂ। ਬਲਾਕ ਮੁਹਾਲੀ ਦੀਆਂ ਖੇਡਾਂ ਵੀ ਪੰਜ ਤੋਂ ਸੱਤ ਸਤੰਬਰ ਤੱਕ ਖੇਡ ਕੰਪਲੈਕਸ, ਸੈਕਟਰ 78 ਵਿੱਚ ਹੋਣਗੀਆਂ।

Advertisement

Advertisement