ਪੇਂਟਿੰਗ ਮੁਕਾਬਲੇ ’ਚ ਖੇਮ ਸਿੰਘ ਨੇ ਚਮਕਾਇਆ ਸਕੂਲ ਦਾ ਨਾਮ
ਪੱਤਰ ਪ੍ਰੇਰਕ
ਜੈਤੋ, 1 ਅਕਤੂਬਰ
ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀ ਖੇਮ ਸਿੰਘ ਨੇ ਫ਼ਰੀਦਕੋਟ ਸਥਿਤ ਬਰਜਿੰਦਰਾ ਕਾਲਜ ਵਿੱਚ ਹੋਏ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਕੇ ਸਕੂਲ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਦੱਸਿਆ ਕਿ ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ ’ਤੇ ਕਰਵਾਏ ਗਏ ਮੁਕਾਬਲਿਆਂ ਵਿੱਚ ਕਰੀਬ 1200 ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ। ਇਸ ਕਲਾ ਮੁਕਾਬਲੇ ਵਿੱਚ ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀ ਖੇਮ ਸਿੰਘ ਨੇ ਵਧੀਆ ਕਲਾ ਦਾ ਪ੍ਰਦਰਸ਼ਨ ਕਰਕੇ ਗਰੀਨ ਗਰੁੱਪ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੇਮ ਸਿੰਘ ਨੂੰ ਟਰਾਫ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਖੇਮ ਸਿੰਘ ਨੂੰ ਵਧਾਈ ਦਿੱਤੀ ਅਤੇ ਉਸ ਦੀ ਪ੍ਰਸ਼ੰਸਾ ਕਰਦਿਆਂ, ਹੋਰ ਵਿਦਿਆਰਥੀਆਂ ਨੂੰ ਅੱਗੇ ਆਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਡਰਾਇੰਗ ਮੁਕਾਬਲੇ ਵਿਦਿਆਰਥੀਆਂ ’ਚ ਕਲਾਤਮਿਕ ਹੁਨਰ ਨੂੰ ਵਿਕਸਤ ਕਰਨ, ਆਪਣੀ ਰਚਨਾਤਮਕਤਾ ਨੂੰ ਪ੍ਰਗਟ ਕਰਨ ਅਤੇ ਕੀਮਤੀ ਅਨੁਭਵ ਪ੍ਰਾਪਤ ਕਰਨ ਦਾ ਵਧੀਆ ਤਰੀਕਾ ਹਨ।