ਤਰਨ ਤਾਰਨ (ਪੱਤਰ ਪ੍ਰੇਰਕ):
ਪੁਲੀਸ ਨੇ ਖੇਮਕਰਨ ਪਿੰਡ ਦੇ ਖੇਤਾਂ ਵਿੱਚੋਂ ਬੀਤੇ ਦਿਨ ਇਕ ਡਰੋਨ ਬਰਾਮਦ ਕੀਤਾ। ਐੱਸਐੱਸਪੀ ਅਭਿਮੰਨਿਊ ਰਾਣਾ ਨੇ ਅੱਜ ਇੱਥੇ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤਾ ਗਿਆ ਡਰੋਨ ਪਾਕਿਸਤਾਨ ਵਲੋਂ ਭੇਜਿਆ ਗਿਆ ਹੈ। ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ।