For the best experience, open
https://m.punjabitribuneonline.com
on your mobile browser.
Advertisement

ਬਰਨਾਲਾ ਕਾਨਫਰੰਸ ’ਚ ਸ਼ਮੂਲੀਅਤ ਕਰੇਗੀ ਖੇਤ ਮਜ਼ਦੂਰ ਯੂਨੀਅਨ

08:52 AM Mar 20, 2024 IST
ਬਰਨਾਲਾ ਕਾਨਫਰੰਸ ’ਚ ਸ਼ਮੂਲੀਅਤ ਕਰੇਗੀ ਖੇਤ ਮਜ਼ਦੂਰ ਯੂਨੀਅਨ
ਬਠਿੰਡਾ ’ਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 19 ਮਾਰਚ
ਪੰਜਾਬ ਖੇਤ ਮਜ਼ਦੂਰ ਯੂਨੀਅਨ 23 ਮਾਰਚ ਨੂੰ ਬਰਨਾਲਾ ਵਿਚਕਈ ਸੰਗਠਨਾਂ ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਸ਼ਹੀਦੀ ਕਾਨਫਰੰਸ ’ਚ ਸਰਗਰਮ ਸ਼ਮੂਲੀਅਤ ਕਰੇਗੀ। ਇਥੇ ਅੰਬੇਦਕਰ ਪਾਰਕ ਵਿੱਚ ਯੂਨੀਅਨ ਦੀ ਹੋਈ ਮੀਟਿੰਗ ਵਿੱਚ ਕਾਨਫਰੰਸ ਦੀ ਅਗਾਊਂ ਤਿਆਰੀ ਬਾਰੇ ਵਿਉਂਤਬੰਦੀ ਕੀਤੀ ਗਈ। ਜ਼ਿਲ੍ਹਾ ਕਨਵੀਨਰ ਮਾਸਟਰ ਸੇਵਕ ਸਿੰਘ ਮਹਿਮਾ ਸਰਜਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ’ਚ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਬਰਨਾਲਾ ਕਾਨਫਰੰਸ 23 ਮਾਰਚ ਦੇ ਸ਼ਹੀਦਾਂ, ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦੀ ਕਾਨਫਰੰਸ ਸ਼ਹੀਦਾਂ ਦੀ ਸਾਮਰਾਜ ਵਿਰੋਧੀ ਵਿਰਾਸਤ ਨੂੰ ਬੁਲੰਦ ਕਰਨ ਅਤੇ ਲੋਕ ਸਭਾ ਚੋਣਾਂ ਦੇ ਭਟਕਾਊ ਅਤੇ ਭਰਮਾਊ ਮਾਹੌਲ ਦਰਮਿਆਨ ਹਕੀਕੀ ਲੋਕ ਮੁੱਦਿਆਂ ਨੂੰ ਉਭਾਰਨ ਸਮੇਤ ਮੋਦੀ ਸਰਕਾਰ ਦੇ ਫ਼ਿਰਕੂ ਫਾਸ਼ੀ ਹੱਲੇ ਦਾ ਟਾਕਰਾ ਕਰਨ ਦਾ ਸੰਦੇਸ਼ ਦੇਵੇਗੀ। ਉਨ੍ਹਾਂ ਆਖਿਆ ਕਿ ਕਾਨਫਰੰਸ ਦੌਰਾਨ ਮਿਹਨਤਕਸ਼ ਤਬਕੇ ਦੀਆਂ ਭਖ਼ਦੀਆਂ ਮੰਗਾਂ ਦੀ ਪੂਰਤੀ ਲਈ ਵੀ ਆਵਾਜ਼ ਉਠਾਈ ਜਾਵੇਗੀ। ਉਨ੍ਹਾਂ ਖੇਤ ਮਜ਼ਦੂਰਾਂ ਨੂੰ ਪਰਿਵਾਰਾਂ ਸਮੇਤ ਕਾਨਫਰੰਸ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਮਾ. ਸੇਵਕ ਸਿੰਘ, ਮਨਦੀਪ ਸਬਿੀਆਂ ਅਤੇ ਤੀਰਥ ਕੋਠਾ ਗੁਰੂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Advertisement

Advertisement
Author Image

joginder kumar

View all posts

Advertisement
Advertisement
×