For the best experience, open
https://m.punjabitribuneonline.com
on your mobile browser.
Advertisement

ਖਿਜ਼ਰਾਬਾਦ ਹੋਲਾ-ਮਹੱਲਾ: ਕੈਂਪ ਦੌਰਾਨ 170 ਯੂਨਿਟ ਖ਼ੂਨ ਦਾਨ

08:08 AM Mar 20, 2024 IST
ਖਿਜ਼ਰਾਬਾਦ ਹੋਲਾ ਮਹੱਲਾ  ਕੈਂਪ ਦੌਰਾਨ 170 ਯੂਨਿਟ ਖ਼ੂਨ ਦਾਨ
ਕੈਂਪ ਦੌਰਾਨ ਖੂਨਦਾਨੀਆਂ ਦੀ ਹੌਸਲਾ-ਅਫ਼ਜਾਈ ਕਰਦੇ ਹੋਏ ਪਤਵੰਤੇ।
Advertisement

ਮਿਹਰ ਸਿੰਘ
ਕੁਰਾਲੀ, 19 ਮਾਰਚ
ਇੱਥੋਂ ਨੇੜਲੇ ਪਿੰਡ ਖਿਜ਼ਰਾਬਾਦ ਵਿੱਚ ਚੱਲ ਰਹੇ ਤਿੰਨ ਰੋਜ਼ਾ ਹੋਲੇ-ਮਹੱਲੇ ਦੌਰਾਨ ਅੱਜ ਧਾਰਮਿਕ ਸਮਾਗਮ, ਖ਼ੂਨਦਾਨ ਕੈਂਪ ਤੇ ਦਸਤਾਰ ਮੁਕਾਬਲਾ ਕਰਵਾਇਆ ਗਿਆ।
ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਇਸ ਪਿੰਡ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਅਤੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਵਿੱਚ ਅੱਜ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਦੀਵਾਨਾਂ ਵਿੱਚ ਢਾਡੀ ਹਰਜੀਤ ਸਿੰਘ ਐੱਮਏ, ਜਸਵੀਰ ਕੌਰ ਜੱਸ, ਢਾਡੀ ਗੁਰਨਾਮ ਸਿੰਘ ਮੋਹੀ, ਗੁਰਿੰਦਰ ਸਿੰਘ ਬੈਂਸ, ਗੁਰਜੀਤ ਸਿੰਘ ਘਟੌਰ ਅਤੇ ਹੋਰਨਾਂ ਨੇ ਸੰਗਤ ਨੂੰ ਨਿਹਾਲ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਤੇ ਸੰਗਤ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸੇ ਦੌਰਾਨ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ, ਵਿਧਾਇਕ ਕੁਲਵੰਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਵਾਈ।
ਇਸੇ ਦੌਰਾਨ ਬਾਬਾ ਜ਼ੋਰਾਵਰ ਸਿੰਘ ਕਲੱਬ ਖਿਜ਼ਰਾਬਾਦ ਵੱਲੋਂ 16ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਰੋਟਰੀ ਕਲੱਬ ਦੇ ਬਲੱਡ ਬੈਂਕ ਚੰਡੀਗੜ੍ਹ ਦੀ ਟੀਮ ਨੇ 170 ਯੂਨਿਟ ਖੂਨ ਇਕੱਤਰ ਕੀਤਾ। ਨੌਜਵਾਨ ਆਗੂ ਰਾਣਾ ਕੁਸ਼ਲਪਾਲ ਨੇ ਖ਼ੂਨਦਾਨੀਆਂ ਦੀ ਹੌਸਲਾ-ਅਫ਼ਜਾਈ ਕੀਤੀ। ਇਸੇ ਦੌਰਾਨ ਕਰਵਾਏ ਦਸਤਾਰਬੰਦੀ ਮੁਕਾਬਲੇ ਵਿੱਚ 100 ਦੇ ਕਰੀਬ ਨੌਜਵਾਨਾਂ ਨੇ ਭਾਗ ਲਿਆ। ਜੇਤੂਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਰਣਜੀਤ ਸਿੰਘ, ਕ੍ਰਿਪਾਲ ਸਿੰਘ, ਦਵਿੰਦਰ ਸਿੰਘ, ਤਰਨਜੀਤ ਸਿੰਘ ਬਾਵਾ, ਦਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਗਗਨ ਜਸਪਾਲ ਸਿੰਘ, ਰੁਪਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ।

Advertisement

Advertisement
Author Image

Advertisement
Advertisement
×