ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿੱਦਿਅਕ ਮੁਕਾਬਲਿਆਂ ’ਚੋਂ ਖੋਖਰ ਸਕੂਲ ਮੋਹਰੀ

08:24 AM Aug 24, 2020 IST

ਪੱਤਰ ਪ੍ਰੇਰਕ

Advertisement

ਚਾਉਕੇ, 23 ਅਗਸਤ

ਸ੍ਰੀ ਗੁਰੂ ਤੇਗ ਬਹਾਦਰ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਸਰਕਾਰੀ ਸਕੂਲ ਖੋਖਰ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।

Advertisement

ਇਸ ਸਬੰਧੀ ਹੈੱਡਮਿਸਟ੍ਰੈੱਸ ਸ੍ਰੀਮਤੀ ਰਾਜਵੰਤ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਦੇ ਚਾਰ ਸੌ ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਗਏ ਬਲਾਕ ਪੱਧਰੀ ਸ਼ਬਦ ਗਾਇਣ ਮੁਕਾਬਲੇ ਦੇ ਮਿਡਲ ਵਰਗ ਵਿੱਚੋਂ ਸਿਮਰਜੀਤ ਕੌਰ ਨੇ ਪਹਿਲਾ, ਗੀਤ ਮੁਕਾਬਲੇ ’ਚ ਪਵਨਪ੍ਰੀਤ ਕੌਰ ਨੇ ਪਹਿਲਾ, ਕਵਿਤਾ ਗਾਇਨ ਮੁਕਾਬਲੇ ਵਿੱਚ ਵਿਦਿਆਰਥਣ ਪਵਨਪ੍ਰੀਤ ਕੌਰ ਅਤੇ ਸੈਕੰਡਰੀ ਵਰਗ ਵਿੱਚ ਜਸ਼ਨਦੀਪ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਹੈੱਡਮਿਸਟ੍ਰੈੱਸ ਸ੍ਰੀਮਤੀ ਰਾਜਵੰਤ ਕੌਰ ਨੇ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਪਿੱਛੇ ਪੰਜਾਬੀ ਮਾਸਟਰ ਵਿਕਾਸ ਗਰਗ ਵੱਲੋਂ ਅਹਿਮ ਭੂਮਿਕਾ ਨਿਭਾਉਣ ਤੇ ਸਹਿਯੋਗੀ ਸੱਜਣ ਰਾਗੀ ਗੁਰਪ੍ਰੀਤ ਸਿੰਘ ਇਕਬਾਲ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ।

Advertisement
Tags :
’ਚੋਂਸਕੂਲਖੋਖਰਮੁਕਾਬਲਿਆਂਮੋਹਰੀਵਿਦਿਅਕ