ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

03:19 PM Jun 20, 2024 IST

ਚੰਡੀਗੜ੍ਹ, 20 ਜੂਨ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਨ੍ਹਾਂ ਦੋਵਾਂ ਕਲਰਕਾਂ ਨੂੰ ਤਰਸ ਦੇ ਆਧਾਰ ’ਤੇ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵਿੱਚ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ। ਸ੍ਰੀ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਬ੍ਰਿਜ ਭੂਸ਼ਨ ਗੋਇਲ ਤੇ ਸਤਿੰਦਰ ਕੌਰ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਮੇਲ ਸਿੰਘ ਤੋਂ ਇਲਾਵਾ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।

Advertisement

Advertisement