ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੁੱਡੀਆਂ ਵੱਲੋਂ ਤਖ਼ਤ ਦਮਦਮਾ ਸਾਹਿਬ ਵਿਖੇ ਅਰਦਾਸ ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ

07:39 PM Mar 26, 2024 IST

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 26 ਮਾਰਚ
ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਵੱਡੀ ਗਿਣਤੀ ਪਾਰਟੀ ਆਗੂਆਂ ਤੇ ਵਰਕਰਾਂ ਸਮੇਤ ਤਖ਼ਤ ਦਮਦਮਾ ਸਾਹਿਬ ਪਹੁੰਚ ਕੇ ਜਿੱਥੇ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਉੱਥੇ ਉਨ੍ਹਾਂ ਤਖ਼ਤ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਅਤੇ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ (ਮਸਤੂਆਣਾ) ਵਿਖੇ ਅਰਦਾਸ ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਗੁਰਮੀਤ ਸਿੰਘ ਖੁੱਡੀਆਂ ਦੇ ਇੱਥੇ ਪਹੁੰਚਣ ’ਤੇ ਵੱਡੀ ਗਿਣਤੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਵਿੱਪ ਤੇ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੀ ਅਗਵਾਈ ਵਿੱਚ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

Advertisement

Advertisement
Advertisement