For the best experience, open
https://m.punjabitribuneonline.com
on your mobile browser.
Advertisement

ਕਿੱਕ ਬਾਕਸਿੰਗ: ਮਾਤਾ ਗੁਜਰੀ ਸਕੂਲ ਨੇ ਪੰਜ ਸੋਨ ਤਗਮੇ ਜਿੱਤੇ

07:13 AM Apr 27, 2024 IST
ਕਿੱਕ ਬਾਕਸਿੰਗ  ਮਾਤਾ ਗੁਜਰੀ ਸਕੂਲ ਨੇ ਪੰਜ ਸੋਨ ਤਗਮੇ ਜਿੱਤੇ
Advertisement

ਦੇਵੀਗੜ੍ਹ: ਐੱਚ.ਐੱਮ.ਬੀ. ਕਾਲਜ ਜਲੰਧਰ ਵਿੱਚ ਕਰਵਾਈ ਗਈ ਦੂਜੀ ਵਾਈ.ਐੱਸ.ਪੀ.ਏ. ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੌਰਾਨ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇ ਅੰਡਰ-14 ਤੋਂ ਲੈ ਕੇ ਅੰਡਰ-16 ਸਾਲ ਦੇ ਪੰਜ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮੇ ਜਿੱਤੇ। ਇਨ੍ਹਾਂ ਪੰਜਾਂ ਵਿਦਿਆਰਥੀਆਂ ਦੀ ਚੋਣ ਨੈਸ਼ਨਲ ਚੈਂਪੀਅਨਸ਼ਿਪ ਲਈ ਹੋਈ ਹੈ ਜੋ ਜੂਨ ਮਹੀਨੇ ਵਿੱਚ ਜੰਮੂ ਯੂਨੀਵਰਸਿਟੀ ਵਿੱਚ ਹੋਵੇਗੀ। ਇਸ ਮੌਕੇ ਸਕੂਲ ਪ੍ਰੈਜ਼ੀਡੈਂਟ ਰਵਿੰਦਰ ਕੌਰ, ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਉਪਲੱਬਧੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਪ੍ਰਤੀਯੋਗਿਤਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। -ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement
Advertisement
×